ਪ੍ਰਿੰਸੀਪਲ ਨੂੰ ਸਕੂਲ ਕੈਂਪਸ ਵਿੱਚ ਇੱਕ ਵਿਦਿਆਰਥੀ ਵੱਲੋਂ ਪਟਾਕੇ ਚਲਾਉਣ ਦਾ ਇੰਨਾ ਬੁਰਾ ਲੱਗਿਆ ਕਿ ਉਸ ਨੇ ਬੱਚੇ ਨੂੰ ਬਹੁਤ ਡਾਂਟਿਆ। ਇਸ ਤੋਂ ਬਾਅਦ ਬੱਚੇ ਨੂੰ ਉਸ ਦੇ ਅਧਿਆਪਕ ਨੇ ਵੀ ਝਿੜਕਿਆ। ਪ੍ਰਿੰਸੀਪਲ ਨੇ ਬੱਚੇ ਨੂੰ ਸਕੂਲੋਂ ਬਾਹਰ ਕੱਢਣ ਦੀ ਧਮਕੀ ਵੀ ਦਿੱਤੀ। ਬੱਚਾ ਇੰਨਾ ਡਰਿਆ ਹੋਇਆ ਸੀ ਕਿ ਉਸ ਨੇ ਘਰ ਆ ਕੇ ਪੱਖੇ ਨਾਲ ਫਾਹਾ ਲੈ ਲਿਆ। ਪੁਲੀਸ ਨੇ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਸ ਮੁਤਾਬਕ ਖੁਦਕੁਸ਼ੀ ਕਰਨ ਵਾਲਾ ਵਿਦਿਆਰਥੀ 12ਵੀਂ ਜਮਾਤ ‘ਚ ਪੜ੍ਹਦਾ ਸੀ। ਮ੍ਰਿਤਕ ਵਿਦਿਆਰਥੀ ਦੀ ਉਮਰ 16 ਸਾਲ ਸੀ। ਇਹ ਮਾਮਲਾ ਗਵਾਲੀਅਰ ਦੇ ਟੇਕਨਪੁਰ ਇਲਾਕੇ ਦਾ ਹੈ। ਪੁਲਿਸ ਨੇ ਦੱਸਿਆ ਕਿ 3 ਨਵੰਬਰ ਨੂੰ ਇੱਕ ਨਿੱਜੀ ਸਕੂਲ ਵਿੱਚ ਕੁਝ ਬੱਚਿਆਂ ਨੇ ਪਟਾਕੇ ਚਲਾਏ ਸਨ। ਇਸ ਦੌਰਾਨ ਪ੍ਰਿੰਸੀਪਲ ਨੇ ਇਕ ਬੱਚੇ ਨੂੰ ਕਾਫੀ ਝਿੜਕਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪ੍ਰਿੰਸੀਪਲ ਅਤੇ ਇੱਕ ਕਲਾਸ ਟੀਚਰ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਵਿੱਚੋਂ ਕੱਢਣ ਦੀ ਧਮਕੀ ਦਿੱਤੀ ਅਤੇ ਖਚਾਖਚ ਭਰੀ ਕਲਾਸ ਵਿੱਚ ਕਾਫੀ ਹੰਗਾਮਾ ਕੀਤਾ। ਵਿਦਿਆਰਥੀ ਘਰ ਆ ਕੇ ਆਪਣੇ ਕਮਰੇ ਵਿਚ ਚਲਾ ਗਿਆ। ਇਸ ਤੋਂ ਬਾਅਦ ਉਸ ਨੇ ਕਮਰੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਅਜੇ ਤੱਕ ਪ੍ਰਿੰਸੀਪਲ ਅਤੇ ਅਧਿਆਪਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।