ਸਾਬਕਾ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿਤਯ ਸਿੰਧਿਆ ਨੂੰ ਚਿੱਠੀ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀ ਉਡਾਣਾਂ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ।
ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ਵਿਚ ਪ੍ਰਨੀਤ ਕੌਰ ਨੇ ਲਿਖਿਆ ਕਿ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਕ ਬਹੁਤ ਹੀ ਸਨਮਾਨਿਤ ਇਤਿਹਾਸਕ ਧਾਰਮਿਕ ਥਾਂ ਹੈ ਤੇ ਹਰ ਸਾਲ ਪੰਜਾਬ ਤੇ ਦੁਨੀਆ ਭਰ ਤੋਂ ਲੱਖਾਂ ਤੀਰਥ ਯਾਤਰੀ ਇਥੇ ਨਤਸਮਤਕ ਹੋਣ ਲਈ ਜਾਂਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਮਹਾਮਾਰੀ ਤੋਂ ਪਹਿਲਾਂ ਜਿਸ ਨੇ ਦੁਨੀਆ ਨੂੰ ਠੱਪ ਕਰ ਦਿੱਤਾ ਸੀ, ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਦੇ ਨਾਂਦੇੜ ਲਈ ਸਿੱਧੀ ਉਡਾਣ ਉਪਲਬਧ ਸੀ ਪਰ ਹੁਣ ਦੇਸ਼ ਵਿਚ ਜ਼ਿਆਦਾਤਰ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰਨ ਦੇ ਬਾਅਦ ਵੀ, ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਸਿੱਧੀ ਉਡਾਣ ਉਪਲਬਧ ਨਹੀਂ ਹੈ ਜਿਸ ਕਾਰਨ ਤੀਰਥ ਯਾਤਰੀਆਂ ਵਿਸ਼ੇਸ਼ ਤੌਰ ‘ਤੇ ਬਜ਼ੁਰਗ ਲੋਕਾਂ, ਰੋਗੀਆਂ ਤੇ ਸਰੀਰਕ ਤੌਰ ਤੋਂ ਕਮਜ਼ੋਰ ਭਗਤਾਂ ਨੂੰ ਪਵਿੱਤਰ ਗੁਰਦੁਆਰਾ ਸਾਹਿਬ ਵਿਚ ਦਰਸ਼ਨ ਕਰਨ ਤੇ ਸ਼ਰਧਾਂਜਲੀ ਭੇਟ ਕਰਨ ਵਿਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਟਿਆਲਾ ਦੇ ਸਾਂਸਦ ਨੇ ਕੇਂਦਰੀ ਮੰਤਰੀ ਤੋਂ ਚੰਡੀਗੜ੍ਹ ਹਵਾਈ ਅੱਡੇ ਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿਨ ਵਿਚ ਘੱਟ ਤੋਂ ਘੱਟ ਇਕ ਵਾਰ ਸਿੱਧੀ ਉਡਾਣ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਤਾਂ ਕਿ ਤੀਰਥ ਯਾਤਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਉਣ ਵਾਲੇ ਪ੍ਰਕਾਸ਼ ਪੁਰਬ ਮੌਕੇ ਉਥੇ ਨਤਮਸਤਕ ਹੋ ਸਕਣ।
ਉਨ੍ਹਾਂ ਨੇ ਇਸ ਮਹੱਤਵਪੂਰਨ ਮੰਗ ਨੂੰ ਤਤਕਾਲ ਪਹਿਲ ਦੇਣ ਦੀ ਅਪੀਲ ਕਰਦਿਆਂ ਚਿੱਠੀ ਨੂੰ ਸਮਾਪਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਉਣ ਵਾਲੇ ਗੁਰਪੁਰਬ ਲਈ ਯਾਤਰਾ ਦੀ ਲੋੜ ਨੂੰ ਪੂਰਾ ਕਰਨ ਲਈ ਉਡਾਣਾਂ ਨੂੰ ਸਮੇਂ ‘ਤੇ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕਰਦੀ ਹਾਂ, ਜੋ 29 ਦਸੰਬਰ ਨੂੰ ਪੈਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: