ਭਦੌੜ ਦੇ ਨਜ਼ਦੀਕੀ ਪਿੰਡ ਜੰਗੀਆਣੇ ਵਿੱਚ ਰਜਵਾਹੇ ਵਿੱਚ ਪਾੜ ਪੈ ਜਾਣ ਕਾਰਨ ਪਾਣੀ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਦਾਖ਼ਲ ਹੋ ਗਿਆ। ਤੇਜ਼ੀ ਨਾਲ ਫੈਲਿਆ ਪਾਣੀ ਅਤੇ ਕਈ ਘਰਾਂ ਵਿੱਚ ਵੀ ਪਾਣੀ ਵੜ ਗਿਆ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਤੇ ਮੱਕੀ ਦੀ ਫਸਲ ਪ੍ਰਭਾਵਿਤ ਹੋਈ ਹੈ।

ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਕਈ ਵਾਰ ਨਹਿਰੀ ਮਹਿਕਮੇ ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਿਆ ਸੀ ਪਰ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਅਣਗੌਲਿਆ ਕੀਤਾ ਗਿਆ ਸੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਤੁਰੰਤ ਰਾਹਤ ਅਤੇ ਰਜਵਾਹੇ ਦੇ ਪਾੜ ਨੂੰ ਜਲਦ ਬੰਦ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਹੋਰ ਨੁਕਸਾਨ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ਬਠਿੰਡਾ ਰੋਡ ‘ਤੇ ਬੱਸ ਤੇ ਟ੍ਰੈਕਟਰ-ਟ੍ਰਾਲੀ ਵਿਚਾਲੇ ਹੋਈ ਟੱਕਰ, ਦੋਵੇਂ ਚਾਲਕ ਸਣੇ 14 ਲੋਕ ਜ਼ਖਮੀ
ਸੂਆ ਟੁੱਟਣ ਕੁਝ ਸਮੇਂ ਬਾਅਦ ਹੀ ਥਾਣਾ ਭਦੌੜ ਦੇ ਐਸਐਚਓ ਹਰਸਿਮਰਨਜੀਤ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਮਹਿਕਮੇ ਦੇ ਐਸਡੀਓ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਹੁਤ ਹੀ ਜਲਦ ਇਸ ਪਾੜ ਨੂੰ ਪੂਰਿਆ ਜਾਵੇਗਾ ਅਤੇ ਸਾਡੇ ਵੱਲੋਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









