2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਚਮਕੌਰ ਸਾਹਿਬ ਹਲਕੇ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਗੜ੍ਹੀ ਇਸ ਸਮੇਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਹਨ ਅਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਰਾਜ ਪ੍ਰਧਾਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।
ਇਹ ਵੀ ਪੜ੍ਹੋ : ਹੁਣ ਪੰਜਾਬ ‘ਚ ਨਹੀਂ ਵਿਕੇਗਾ Analogue ਪਨੀਰ, ਸੂਬਾ ਸਰਕਾਰ ਨੇ ਲਾਇਆ ਬੈਨ
ਦੱਸ ਦੇਈਏ ਕਿ ਗੜ੍ਹੀ 1 ਜਨਵਰੀ, 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਸਨ ਅਤੇ ਮਾਰਚ 2025 ਵਿੱਚ, ਉਨ੍ਹਾਂ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਉਹ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਕਈ ਨੇਤਾਵਾਂ ਅਤੇ ਜਨ ਪ੍ਰਤੀਨਿਧੀਆਂ ਨੂੰ ਤਲਬ ਕਰਨ ਲਈ ਖ਼ਬਰਾਂ ਵਿੱਚ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








