ਪੰਜਾਬ ਦੇ ਸਿੱਖ ਮੰਤਰੀ-ਵਿਧਾਇਕ ਅੱਜ ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਨੇ ਇਨ੍ਹਾਂ ਸਾਰਿਆਂ ਤੋਂ ‘ਆਪ’ ਸਰਕਾਰ ਦੇ ਬੇਅਦਬੀ ਦੇ ਖਿਲਾਫ ਬਣਾਏ ਗਏ ਕਾਨੂੰਨ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ‘ਤੇ ਜਵਾਬ ਮੰਗਿਆ ਹੈ।
ਪੰਜਾਬ ਸਰਕਾਰ ਦੱਸਿਆ ਕਿ ਸਿੱਖ ਵਿਧਾਇਕ ਤੇ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੱਤਰ ਸੌਂਪਣਗੇ ਤੇ ਚਿੱਠੀ ‘ਚ 2008 ਦੇ ਐਕਟ ਦਾ ਜ਼ਿਕਰ ਕੀਤਾ ਗਿਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਨਮਾਨ ਕਰਦੇ ਹਾਂ ਤੇ ਨਵੇਂ ਕਾਨੂੰਨ ਵਿਚ 2008 ਦੇ ਕਾਨੂੰਨ ਦੇ ਮੂਲ ਭਾਵਨਾ ਨੂੰ ਬਿਲਕੁਲ ਨਹੀਂ ਬਦਲਿਆ ਗਿਆ। ਨਵਾਂ ਕਾਨੂੰਨ ਸਿਰਫ਼ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਕਾਇਮ ਰੱਖਣ ਲਈ ਹੈ।
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਚੀਮਾ , ਗੁਰਮੀਤ ਸਿੰਘ ਖੁੱਡੀਆਂ, ਹਰਜੋਤ ਸਿੰਘ ਬੈਂਸ, ਡਾ. ਬਲਬੀਰ ਸਿੰਘ, ਹਰਭਜਨ ਸਿੰਘ ਈਟੀਓ , ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ, ਸਪੀਕਰ ਕੁਲਤਾਰ ਸਿੰਘ ਸੰਧਵਾਂ ਪੇਸ਼ ਹੋਣਗੇ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੱਜ ਸਿੱਖ ਮੰਤਰੀਆਂ ਤੇ MLA ਦੀ ਪੇਸ਼ੀ, ਬੇਅਦਬੀ ਕਾਨੂੰਨ ‘ਤੇ ਰੱਖਣਗੇ ਆਪਣਾ ਪੱਖ
ਇਸ ਤੋਂ ਇਲਾਵਾ ਵਿਧਾਇਕ ਕੁਲਵੰਤ ਸਿੰਘ, ਜੀਵਨ ਸਿੰਘ ਸੰਗੋਵਾਲ, ਮਨਵਿੰਦਰ ਸਿੰਘ ਗਿਆਸਪੁਰਾ, ਸਰਬਜੀਤ ਕੌਰ ਮਾਣੂਕੇ, ਦਵਿੰਦਰਜੀਤ ਸਿੰਘ ਲਾਡੀ, ਫੌਜਾ ਸਿੰਘ ਸਰਾਰੀ, ਨਰਿੰਦਰਪਾਲ ਸਵਨਾ, ਅਮਨਦੀਪ ਸਿੰਘ, ਜਗਦੀਪ ਸਿੰਘ, ਗੁਰਦਿੱਤ ਸਿੰਘ, ਅਮੋਲਕ ਸਿੰਘ, ਬਲਕਾਰ ਸਿੱਧੂ, ਜਗਰੂਪ ਗਿੱਲ, ਬਲਜਿੰਦਰ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਅਮਰਪਾਲ ਸਿੰਘ, ਗੁਰਦੀਪ ਸਿੰਘ, ਕੁਲਦੀਪ ਧਾਲੀਵਾਲ, ਜਸਬੀਰ ਸਿੰਘ, ਜੀਵਨਜੋਤ ਕੌਰ, ਜਸਵਿੰਦਰ ਸਿੰਘ, ਸਰਵਣ ਸਿੰਘ ਧੁਨ, ਦਲਬੀਰ ਸਿੰਘ, ਇੰਦਰਬੀਰ ਸਿੰਘ ਨਿੱਝਰ, ਮਨਜੀਤ ਸਿੰਘ ਬਿਲਾਸਪੁਰ, ਰਣਬੀਰ ਸਿੰਘ ਭੁੱਲਰ, ਹਰਦੀਪ ਸਿੰਘ ਡਿੰਪੀ ਢਿੱਲੋਂ, ਜਗਸੀਰ ਸਿੰਘ, ਮਨਜਿੰਦਰ ਸਿੰਘ ਲਾਲਪੁਰਾ ਦੀ ਵੀ ਪੇਸ਼ੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









