ਪੰਜਾਬ ਵਿਚ ਧੁੰਦ ਕਰਨ ਪਿਛਲੇ ਕੁਝ ਦਿਨਾਂ ‘ਤੋਂ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਅੱਜ ਤੜਕੇ ਲੁਧਿਆਣਾ ਦੇ ਗਿੱਲ ਫਲਾਈਓਵਰ ‘ਤੇ ਵੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਰਫਤਾਰ ਜ਼ਿਆਦਾ ਸੀ, ਜਿਸ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਧੁੰਦ ਕਾਰਨ ਬੱਸ ਡਿਵਾਈਡਰ ‘ਤੇ ਖੜ੍ਹੇ ਖੰਭੇ ਨਾਲ ਟਕਰਾ ਗਈ। ਇਸ ਹਾਦਸੇ ‘ਚ ਕੁਝ ਸਵਾਰੀਆਂ ਜ਼ਖਮੀ ਵੀ ਹੋ ਗਈਆਂ, ਜਿਨ੍ਹਾਂ ਨੂੰ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਸੁਰੱਖਿਅਤ ਬੱਸ ‘ਚੋਂ ਬਾਹਰ ਕੱਢਿਆ ਗਿਆ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਬੱਸ ਸਵਾਰੀਆਂ ਨੂੰ ਬੱਸ ਸਟੈਂਡ ਤੋਂ ਲੈ ਕੇ CTU ਚੰਡੀਗੜ੍ਹ ਨੂੰ ਵਾਪਸ ਜਾ ਰਹੀ ਸੀ। ਅਚਾਨਕ ਬੱਸ ਖੰਭੇ ਨਾਲ ਟਕਰਾ ਗਈ ਅਤੇ ਬੱਸ ਦਾ ਪਹੀਆ ਉਤਰ ਗਿਆ। ਬੱਸ ਵਿਚ ਬੈਠੇ ਸਵਾਰੀਆਂ ਦੀਆਂ ਚੀਕਾਂ ਸੁਣ ਕੇ ਰਾਹਗੀਰਾਂ ਨੇ ਤੁਰੰਤ ਮਦਦ ਕੀਤੀ ਅਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਹਾਦਸੇ ਵਿਚ ਜ਼ਖਮੀ ਹੋਏ ਕੁਝ ਲੋਕਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ ਜ਼ਿਆਦਾ ਸਵਾਰੀਆਂ ਨਹੀਂ ਸਨ, ਜਿਸ ਕਾਰਨ ਜਾਨੀ ਨੁਕਸਾਨ ‘ਤੋਂ ਬਚਾਅ ਹੋ ਗਿਆ। ਇਸ ਹਾਦਸੇ ਵਿਚ ਡਰਾਈਵਰ ਅਤੇ ਕੰਡਕਟਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਨਾਲ ਕੀਤੀ ਮੁਲਾਕਾਤ, ਕਿਹਾ- ਜਲਦ ਬਣੇਗਾ ਪੰਜਾਬ ਹੈਲਪ ਡੈਸਕ
ਹਾਦਸੇ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਐਂਬੂਲੈਂਸ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ‘ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 6 ਅਤੇ ਚੌਕੀ ਮਿਲਰ ਗੰਜ ਦੇ ਮੁਲਾਜ਼ਮ ਮੌਕੇ ’ਤੇ ਪੁੱਜੇ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਦੀਪਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਸ ਗਿੱਲ ਚੌਕ ਫਲਾਈਓਵਰ ’ਤੇ ਡਿਵਾਈਡਰ ਨਾਲ ਟਕਰਾ ਗਈ ਹੈ, ਜਿਸ ਕਾਰਨ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਸੜਕ ਦੇ ਵਿਚਕਾਰ ਖੜ੍ਹੀ ਦੇਖ ਕੇ ਹਟਾ ਦਿੱਤਾ ਅਤੇ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ। ਇਸ ਹਾਦਸੇ ‘ਤੋਂ ਬਾਅਦ ਪੁਲ ‘ਤੇ ਰਿਫਲੈਕਟਰ ਆਦਿ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: