ਮੋਗਾ ‘ਚ ਅੱਜ ਵੱਡਾ ਹਾਦਸਾ ਵਾਪਰ ਗਿਆ, ਇਥੇ ਫੋਕਲ ਪੁਆਇੰਟ ‘ਤੇ ਸਥਿਤ ਭੁਜੀਆ ਬਣਾਉਣ ਵਾਲੀ ਫੈਕਟਰੀ ‘ਚ ਸੋਮਵਾਰ ਦੁਪਹਿਰ 12 ਵਜੇ ਅਚਾਨਕ ਅੱਗ ਲੱਗ ਗਈ। ਇਸ ਘਟਨਾ ‘ਚ ਇਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਹਸਪਤਾਲ ‘ਚ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮੋਗਾ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ। ਉੱਥੇ ਪਤਾ ਲੱਗਾ ਕਿ ਫੈਕਟਰੀ ਵਿੱਚ 10 ਤੋਂ 13 ਮਜ਼ਦੂਰ ਕੰਮ ਕਰ ਰਹੇ ਸਨ। ਉੱਥੇ ਅਚਾਨਕ ਅੱਗ ਲੱਗ ਗਈ।
ਇਹ ਵੀ ਪੜ੍ਹੋ : ਰਿਸ਼ੀ ਸੁਨਕ ਦੀ ਸਾਦਗੀ ਨੇ ਜਿੱਤਿਆ ਦਿਲ, ਗੋਡਿਆਂ ਭਾਰ ਸ਼ੇਖ ਹਸੀਨਾ ਨਾਲ ਮੁਲਾਕਾਤ, ਹੋ ਰਹੀਆਂ ਤਾਰੀਫ਼ਾਂ
ਹਾਦਸੇ ਵਿੱਚ ਇੱਕ ਮਜ਼ਦੂਰ ਅੱਗ ਦੀ ਲਪੇਟ ਵਿੱਚ ਆ ਗਿਆ। ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਅੱਗ ਕਿਵੇਂ ਲੱਗੀ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਇਸ ਘਟਨਾ ਵਿੱਚ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸੂਚਨਾ ਮਿਲਣ ‘ਤੇ ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।
ਵੀਡੀਓ ਲਈ ਕਲਿੱਕ ਕਰੋ -: