ਮੁਕੇਰੀਆਂ ਦੀ ਮਨਸੋਤਰਾ ਕਾਲੋਨੀ ਦੇ ਨੇੜੇ ਸਵਿਫਟ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਇਕ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਲਗਭਗ 7 ਵਜੇ ਦੋ ਕਜ਼ਨ ਭਰਾ ਸੌਰਵ ਸ਼ਰਮਾ ਤੇ ਰਜਨੀਸ਼ ਕੁਮਾਰ ਸਵਿਫਟ ਡਿਜਾਈਰ ਕਾਰ (ਪੀਬੀ08 ਬੀ 8234) ‘ਚ ਸਵਾਰ ਹੋ ਕੇ ਮੁਕੇਰੀਆਂ ਤੋਂ ਆਪਣੇ ਪਿੰਡ ਕਲੀਚਪੁਰ ਕਲੋਤਾ ਤਹਿਸੀਲ ਮੁਕੇਰੀਆਂ ਜਾ ਰਹੇ ਸਨ। ਜਦੋਂ ਉਹ ਸ਼ਾਮ ਨੂੰ ਲਗਭਗ 7 ਵਜੇ ਮੁਕੇਰੀਆਂ ਤੋਂ 3 ਕਿਲੋਮੀਟਰ ਦੀ ਦੂਰੀ ‘ਤੇ ਮਨਸੋਤਰਾ ਕਾਲੋਨੀ ਦੇ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਦਰੱਖਤ ਨਾਲ ਜਾ ਟਕਰਾਈ।
ਟੱਕਰ ਤੋਂ ਬਾਅਦ ਕਾਰ ਪਲਟ ਗਈ ਜਿਸ ‘ਚ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਭਰਤੀ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਸੌਰਵ ਸ਼ਰਮਾ (23) ਪੁੱਤਰ ਸਤਿੰਦਰ ਸ਼ਰਮਾ ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਰਜਨੀਸ਼ ਕੁਮਾਰ ਪੁੱਤਰ ਰਮੇਸ਼ ਕੁਮਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਕਾਰ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਵਿਜੀਲੈਂਸ ਬਿਊਰੋ ਦਾ ਰੀਡਰ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ, FIR ਤੋਂ ਨਾਂ ਹਟਾਉਣ ਲਈ ਮੰਗੇ ਸਨ 3 ਲੱਖ ਰੁਪਏ