ਪੰਜਾਬ ‘ਚ ਦੋ ਦਿਨ ਤੋਂ ਪੈ ਰਹੀ ਧੁੰਦ ਕਾਰਨ ਸੜਕ ਹਾਦਸੇ ਵੱਧ ਗਏ ਹਨ। ਤਾਜਾ ਮਾਮਲਾ ਸਦੀਕ ‘ਤੋਂ ਸਾਹਮਣੇ ਆਇਆ ਹੈ। ਅੱਜ ਸਵੇਰੇ ਸਾਦਿਕ ਨੇੜੇ ਫਰੀਦਕੋਟ ਰੋਡ ‘ਤੇ ਧੁੰਦ ਕਾਰਨ ਇਕ ਸਕੂਲ ਵੈਨ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਸਕੂਲ ਵੈਨ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਵੈਨ ‘ਚ ਲਗਭਗ 25 ਬੱਚੇ ਸਵਾਰ ਸਨ।
ਘਟਨਾ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਸਾਰੇ ਬੱਚੇ ਠੀਕ ਹਨ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਸਕੂਲ ਵੈਨ ਆਦਰਸ਼ ਸਕੂਲ ਮਿੱਡੂਮਾਨ ਦੀ ਸੀ। ਸਕੂਲ ਵੈਨ ਪਿੰਡ ਮਾਨੀ ਸਿੰਘ ਵਾਲੇ ਪਾਸੇ ਤੋਂ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋ ਵੈਨ ਸਾਦਿਕ ਫਰੀਦਕੋਟ ਮੇਨ ਸੜਕ ‘ਤੇ ਚੜ੍ਹਨ ਲੱਗੀ ਤਾਂ ਸੰਘਣੀ ਧੁੰਦ ਹੋਣ ਕਾਰਨ ਵਿਜ਼ਿਬਲਿਟੀ ਘੱਟ ਸੀ ਅਤੇ ਉਸ ਦੀ ਟੱਕਰ ਸਵਿਫਟ ਕਾਰ ਨਾਲ ਹੋ ਗਈ। ਟੱਕਰ ਕਰਨ ਵੈਨ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਟੱਕਰ ਕਾਰਨ ਕਾਰ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਪਰ ਇਸ ਹਾਦਸੇ ਵਿਚ ਕਾਰ ਸਵਾਰ ਵੀ ਵਾਲ ਵਾਲ ਬਚ ਗਏ।
ਇਹ ਵੀ ਪੜ੍ਹੋ : ਬਟਾਲਾ : ਚੋਰ ਦੀ ਨਿਸ਼ਾਨਦੇਹੀ ‘ਤੇ ਮਿਲੀ AK-56 ਰਾਈਫਲ, ਬਰਖਾਸਤ ਇੰਸਪੈਕਟਰ ਦਾ ਨਾਂ ਆਇਆ ਸਾਹਮਣੇ
ਇਸ ਘਟਨਾ ਸਬੰਧੀ ਕਾਰ ਸਵਾਰ ਨੇ ਦੱਸਿਆ ਕਿ ਉਹ ਥੇਹ ਗੁੱਜਰ ਤੋਂ ਫਰੀਦਕੋਟ ਜਾ ਰਹੇ ਸਨ। ਜਦੋ ਉਹ ਮਾਨੀ ਸਿੰਘ ਵਾਲਾ ਮੋੜ ਤੇ ਪਹੁੰਚੇ ‘ਤਾਂ ਇਹ ਹਾਦਸਾ ਵਾਪਰ ਗਿਆ। ਘਟਨਾ ‘ਤੋਂ ਬਾਅਦ ਲੋਕਾਂ ਨੇ ਬੱਚਿਆਂ ਤੇ ਕਾਰ ਸਵਾਰਾਂ ਨੂੰ ਵਹੀਕਲਾਂ ਵਿੱਚੋਂ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ। ਘਟਨਾ ਦੀ ਸੂਚਨਾਂ ਮਿਲਦੇ ਹੀ ASI ਹਰਵਿੰਦਰ ਸਿੰਘ ਵੀ ਮੌਕੇ ‘ਤੇ ਪਹੁੰਚ ਗਏ। ਇਸ ਹਾਦਸੇ ‘ਤੋਂ ਬਾਅਦ ਜ਼ਿਲ੍ਹਾ ਫ਼ਰੀਦਕੋਟ ਦੇ ਟੀਚਰਜ਼ ਫਰੰਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਸਰਕਾਰ ‘ਤੋਂ ਮੰਗ ਕੀਤੀ ਹੈ ਕਿ ਸੰਘਣੀ ਧੁੰਦ ਨੂੰ ਦੇਖਦਿਆਂ ਸਕੂਲ ਦਾ ਸਮਾਂ ਬਦਲ ਕੇ 10 ਵਜੇ ਦਾ ਕੀਤਾ ਜਾਵੇ ਜਾਂ ਬੱਚਿਆਂ ਦੇ ਸਕੂਲ ਦੀ ਛੁੱਟੀ ਕੀਤੀ ਜਾਵੇ। ਨਹੀਂ ‘ਤਾਂ ਇਹ ਹਾਦਸੇ ਹੋਰ ਵੱਧਦੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: