ਸਰਹਿੰਦ ਮਾਰਗ ‘ਤੇ ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਪਿੰਡ ਪੀਰ ਜੈਨ ਦੇ ਨਜ਼ਦੀਕ ਇੱਕ ਦਰਦਨਾਕ ਅਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵੱਲੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਿੱਧੀ ਟਰੱਕ ਦੇ ਹੇਠਾਂ ਜਾ ਵੜੀ, ਜਿਸ ਕਾਰਨ ਅਚਾਨਕ ਭਿਆਨਕ ਅੱਗ ਭੜਕ ਉੱਠੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ ਅਤੇ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਹਾਦਸੇ ਵਿੱਚ ਸਕੂਟਰੀ ‘ਤੇ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ 42 ਸਾਲਾ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ ਰਹਿਣ ਵਾਲੀ 25 ਸਾਲਾ ਪੂਜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਅੱਗ ‘ਤੇ ਕਾਬੂ ਪਾਇਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ।
ਇਹ ਵੀ ਪੜ੍ਹੋ : ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








