ਮੋਗਾ ਜ਼ਿਲ੍ਹੇ ਦੇ ਪਿੰਡ ਬੁੱਧ ਸਿੰਘ ਵਾਲਾ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਸਕੂਲ ਤੋਂ ਮੋਟਰਸਾਈਕਲ ‘ਤੇ ਪਰਤ ਰਹੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋਕਿ 12ਵੀਂ ਵਿਚ ਪੜ੍ਹਦਾ ਸੀ। ਉਸਨੂੰ ਕਰੱਸ਼ਰ ਨਾਲ ਭਰੇ ਇੱਕ ਟਿੱਪਰ ਟਰੱਕ ਨੇ ਟੱਕਰ ਮਾਰ ਦਿੱਤੀ। ਪੁਲਿਸ ਨੇ ਪਿੰਡ ਚੜਿੱਕ ਦੇ ਵਸਨੀਕ ਨਵਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਟਿੱਪਰ ਚਾਲਕ ਹਰਜਿੰਦਰ ਸਿੰਘ ਨਿਵਾਸੀ ਪਿੰਡ ਸਾਹੋਕੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਮਾਮਲੇ ਦੀ ਜਾਂਚ ਕਰ ਰਹੇ ਚੜਿਕ ਥਾਣੇ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਨਵਦੀਪ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦਾ ਚਚੇਰਾ ਭਰਾ ਗੁਰਪ੍ਰੀਤ ਸਿੰਘ (17-18) ਮੋਟਰਸਾਈਕਲ ‘ਤੇ ਮੋਗਾ ਤੋਂ ਚੜਿੱਕ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਬੁੱਧ ਸਿੰਘ ਵਾਲਾ ਪਹੰਚਿਆ ਤਾਂ ਲਾਪਰਵਾਹੀ ਨਾਲ ਟਰੱਕ ਚਲਾ ਰਹੇ ਕਥਿਤ ਡਰਾਈਵਰ ਨੇ ਗੁਰਪ੍ਰੀਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ।
ਇਹ ਵੀ ਪੜ੍ਹੋ : ਬਰਸਾਤੀ ਮੌਸਮ ‘ਚ ਭੁੱਲ ਕੇ ਵੀ ਨਾ ਕਰੋ ਇਹ 4 ਗਲਤੀਆਂ, ਆਯੁਰਵੇਦ ਮੁਤਾਬਕ ਹੋ ਜਾਓਗੇ ਬੀਮਾਰ
ਪਰਿਵਾਰ ਨੇ ਇਲਜ਼ਾਮ ਲਾਏ ਕਿ ਪੁਲਿਸ ਟਰੱਕ ਮਾਲਕ ਦਾ ਪੱਖ ਲੈ ਰਹੀ ਹੈ। ਪਰਿਵਾਰ ਨੇ ਥਾਣੇ ਦਾ ਘਿਰਾਓ ਕਰ ਲਿਆ। ਹਾਲਾਂਕਿ DSP ਨੇ ਪਰਿਵਾਰ ਨੂੰ ਜਾਂਚ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








