ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਬੀਤੇ ਦਿਨੀਂ ਪੁਲਿਸ ਕਾਂਸਟੇਬਲ ਤੇ ਉਸ ਦੀ ਭੈਣ ‘ਤੇ ਹਮਲਾ ਕੀਤਾ ਗਿਆ ਸੀ। ਇਹ ਹਮਲਾ ਉਨ੍ਹਾਂ ਦੇ ਹੀ ਪਿੰਡ ਦੇ ਕੁਝ ਲੋਕਾਂ ਵੱਲੋਂ ਕੀਤਾ ਗਿਆ ਸੀ ਤੇ ਹਮਲੇ ਦੌਰਾਨ ਦੋਵੇਂ ਭੈਣ-ਭਰਾ ਗੰਭੀਰ ਜ਼ਖਮੀ ਹੋ ਗਏ ਹਨ। ਹੁਣ ਪੁਲਿਸ ਵੱਲੋਂ ਇਸ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ।
ਪੁਲਿਸ ਨੇ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਤੇ ਇਕ ਮੁਲਜ਼ਮ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਜਦੋਂ ਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲਾ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਕਾਂਸਟੇਬਲ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਕੁਝ ਦਿਨ ਪਹਿਲਾਂ ਪੁਲਿਸ ਨੂੰ ਲੋਕਾਂ ਵੱਲੋਂ ਨਸ਼ੀਲੇ ਪਦਾਰਥ ਵੇਚਣ ਬਾਰੇ ਦੱਸਿਆ ਸੀ ਇਸੇ ਕਰਕੇ ਮੇਰੇ ‘ਤੇ ਹਮਲਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਾਂਸਟੇਬਲ ਆਪਣੀ ਡਿਊਟੀ ਖਤਮ ਕਰਕੇ ਆਪਣੇ ਪਿੰਡ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਨਾਲ ਉਸ ਦੀ ਭੈਣ ਵੀ ਸੀ। ਰਸਤੇ ਵਿਚ ਉਹ ਕੁਝ ਸਾਮਾਨ ਖਰੀਦਣ ਲਈ ਰੁਕੇ ਤਾਂ ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਗੁਰਦਾਸਪੁਰ ਦੇ ਥਾਣਾ ਤਿੱਬੜ ਦੇ ਐੱਸਐੱਚਓ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੀੜਤ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਮਾਮਲੇ ਵਿਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨੇਪਾਲ ਦੇ PM ਨੇ ਹੜ੍ਹਾਂ ਦੌਰਾਨ ਮਦਦ ਲਈ ਭਾਰਤ ਦਾ ਕੀਤਾ ਧੰਨਵਾਦ, ਕਿਹਾ-‘ਸਹੀ ਸਮੇਂ ‘ਤੇ ਪਹੁੰਚਾਈ ਮਦਦ’
ਦੂਜੇ ਪਾਸੇ ਹਮਲੇ ਦੇ ਦੋਸ਼ੀ ਆਕਾਸ਼ਦੀਪ ਸਿੰਘ ਨੇ ਦਸਿਆ ਕਿ ਕਾਂਸਟੇਬਲ ਕਰਨਪ੍ਰੀਤ ਸਿੰਘ ਨੇ ਪਿਛਲੇ ਸਾਲ ਬੱਬੇਹਾਲੀ ਅੱਡੇ ‘ਤੇ ਉਸ ਦੇ ਭਰਾ ਦੀ ਪਗੜੀ ਲਾਹੀ ਸੀ। ਆਕਾਸ਼ਦੀਪ ਦਾ ਦੋਸ਼ ਹੈ ਕਿ ਬੀਤੇ ਦਿਨੀਂ ਵੀ ਕਾਂਸਟੇਬਲ ਨੇ ਉਸ ਨਾਲ ਗਾਲੀ-ਗਲੋਚ ਕੀਤੀ ਤੇ ਪਗੜੀ ਉਛਾਲਣ ਦੀ ਧਮਕੀ ਦਿੱਤੀ। ਉਸ ਨੇ ਦਾਅਵਾ ਕੀਤਾ ਕਿ ਭਰਾ ਦੀ ਪਗੜੀ ਉਛਾਲਣ ਦੇ ਮਾਮਲੇ ਵਿਚ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਪਰ ਕਾਰਵਾਈ ਨਹੀਂ ਹੋਈ। ਇਸ ਦੇ ਬਾਅਦ ਉਨ੍ਹਾਂ ਨੂੰ ਅਦਾਲਤ ਦਾ ਰੁਖ਼ ਕਰਨਾ ਪਿਆ। ਹੁਣ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿਚ ਕੇਸ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








