ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੇਰਕਾ ਇਲਾਕੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਅੱਜ 5 ਮਈ ਨੂੰ ਰੇਲਵੇ ਕਰਾਸਿੰਗ ਨੇੜੇ ਗਸ਼ਤ ਅਤੇ ਜਾਂਚ ਕਰਦੇ ਸਮੇਂ ਪੁਲਿਸ ਨੂੰ ਸੂਚਨਾ ਮਿਲੀ ਕਿ ਵੇਰਕਾ ਨੇੜੇ ਦੋ ਧਿਰਾਂ ਵਿਚਕਾਰ ਝੜਪ ਹੋਈ ਹੈ, ਜਿਸ ਵਿਚ ਫਾਇਰਿੰਗ ਵੀ ਕੀਤੀ ਗਈ।
ਸੂਚਨਾ ਮਿਲਣ ‘ਤੇ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸਵੇਰ ਦੀ ਸੈਰ ਲਈ ਨਿਕਲਿਆ ਸੀ, ਜਦੋਂ ਦੋ ਗੱਡੀਆਂ ਉਸ ਕੋਲ ਆ ਕੇ ਰੁਕੀਆਂ। ਅੱਠ ਤੋਂ ਨੌਂ ਨੌਜਵਾਨ, ਜਿਨ੍ਹਾਂ ਵਿੱਚੋਂ ਕੁਝ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ, ਗੱਡੀ ਤੋਂ ਉਤਰੇ। ਦੋਸ਼ੀਆਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਪਹਿਲਾਂ ਹਵਾ ਵਿੱਚ ਫਾਇਰਿੰਗ ਕੀਤੀ ਅਤੇ ਫਿਰ ਦੋ ਗੋਲੀਆਂ ਚਲਾਈਆਂ, ਜਿਸ ਨਾਲ ਸ਼ਿਕਾਇਤਕਰਤਾ ਵਾਲ-ਵਾਲ ਬਚ ਗਿਆ। ਰੌਲਾ ਪਾਉਣ ‘ਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਇਸ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਅਤੇ ਦੋਸ਼ੀ ਨਵ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਪੰਜ ਤੋਂ ਛੇ ਦੋਸ਼ੀ ਉਥੇ ਪਹੁੰਚੇ ਅਤੇ ਪੁਲਿਸ ਨੂੰ ਦੇਖ ਕੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਦੋਸ਼ੀ ਕ੍ਰਿਸ਼ਨਾ ਸੋਨਿਕ ਨੇ ਬੱਸ ਸਟੈਂਡ ਨੇੜੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ। ਕ੍ਰਿਸ਼ਨਾ ਸੋਨਿਕ ਦੀਆਂ ਦੋਵੇਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਸਨ ਅਤੇ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਦੁਬਈ ਹਮਲੇ ਵਿਚਾਲੇ ਏਅਰਪੋਰਟ ‘ਤੇ ਫਸੀ ਅਮੀਸ਼ਾ ਪਟੇਲ, ਬੋਲੀ- ‘ਇਹ ਜੰਗ ਕਦੋਂ ਖਤਮ ਹੋਵੇਗੀ’
ਘਟਨਾ ਦੌਰਾਨ ਉਸ ਦਾ ਸਾਥੀ ਰਣਜੀਤ ਸਿੰਘ ਉਰਫ਼ ਬੌਬੀ ਹਥਿਆਰ ਲੈ ਕੇ ਭੱਜ ਗਿਆ ਸੀ, ਪਰ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗੌਤਮ ਮਹਿਰਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮ ਤੋਂ .32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਜ਼ਖਮੀ ਮੁਲਜ਼ਮ ਨੂੰ ਸਿਵਲ ਹਸਪਤਾਲ, ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਵੇਰਕਾ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ











