ਗੁਰਦਾਸਪੁਰ ਵਿਖੇ ਬਹੁਤ ਹੀ ਖੌਫਨਾਕ ਵਾਰਦਾਤ ਵਾਪਰੀ ਹੈ ਜਿਥੇ ਪਤੀ ਨੇ ਆਪਣੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਇਸ ਮਗਰੋਂ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਤਨੀ ਦੀ ਲਾਸ਼ ਘਰ ਦੇ ਅੰਦਰ ਫਰਸ਼ ‘ਤੇ ਪਈ ਮਿਲੀ ਜਦੋਂ ਕਿ ਪਤੀ ਦੀ ਦੇਹ ਸੋਫੇ ‘ਤੇ ਪਈ ਮਿਲੀ।
ਮਿਲੀ ਜਾਣਕਾਰੀ ਮੁਤਾਬਕ ਦੋਵਾਂ ਵਿਚਾਲੇ ਘਰੇਲੂ ਕਲੇਸ਼ ਚੱਲ ਰਿਹਾ ਸੀ। ਘਟਨਾ ਬੀਤੀ ਦੇਰ ਸ਼ਾਮ ਬਟਾਲਾ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਕਾਦੀਆਂ ਰਾਜਪੂਤਾਂ ਦੀ ਦੱਸੀ ਜਾ ਰਹੀ ਹੈ। ਘਟਨਾ ਮੌਕੇ ਦੋਵੇਂ ਘਰ ‘ਤੇ ਇਕੱਲੇ ਸਨ। ਦੋਵਾਂ ਦੀਆਂ 2 ਧੀਆਂ ਹਨ ਜਿਨ੍ਹਾਂ ਵਿਚੋਂ ਇਕ ਦੀ ਉਮਰ 9 ਸਾਲ ਦੀ ਤੇ ਦੂਜੀ ਦੀ 7 ਸਾਲ ਦੀ ਹੈ।
ਮ੍ਰਿਤਕਾਂ ਦੀ ਪਛਾਣ ਬਰਿੰਦਰ ਸਿੰਘ ਬਿੰਦਾ ਤੇ ਪਰਮਲੀਲ ਕੌਰ ਵਜੋਂ ਹੋਈ ਹੈ। ਬਰਿੰਦਰ ਸਿੰਘ ਦਾ ਇਹ ਦੂਜਾ ਵਿਆਹ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਾਲੇ ਅਣਬਣ ਚੱਲ ਰਹੀ ਸੀ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਜਾਂਚ ਵਿਚ ਸਾਹਮਣੇ ਆਇਆ ਕਿ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ ਤੇ ਗੁੱਸੇ ਵਿਚ ਆ ਕੇ ਬਰਿੰਦਰ ਸਿੰਘ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਆਪਣੀ ਪਤਨੀ ਨੂੰ ਗੋਲੀ ਮਾਰੀ ਤੇ ਇਸ ਮਗਰੋਂ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੇ ਸਾਹ ਮੁਕਾ ਲਏ।
ਇਹ ਵੀ ਪੜ੍ਹੋ : ਪੱਛਮੀ ਬੰਗਾਲ ਸਣੇ 4 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ, ਵੋਟਾਂ ਦੀ ਗਿਣਤੀ ਹੋਈ ਸ਼ੁਰੂ
ਡੀਐੱਸਪੀ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤੀਆਂ ਹਨ ਜਿਥੇ ਉਨ੍ਹਾਂ ਦਾ ਅੱਜ ਪੋਸਟਮਾਰਟਮ ਹੋਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਲਾਇਸੈਂਸੀ ਹਥਿਆਰ ਵੀ ਬਰਾਮਦ ਕੀਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ











