ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੈਂਬਰਾਂ ਅਤੇ ਸਿੱਖ ਕੈਬਨਿਟ ਮੰਤਰੀਆਂ ਨੂੰ ਅਧਿਕਾਰਤ ਪੱਤਰ ਜਾਰੀ ਕੀਤੇ ਹਨ, ਜਿਸ ਵਿੱਚ ਉਨ੍ਹਾਂ ਨੂੰ ਇਸ ਸਾਲ ਅਪ੍ਰੈਲ ਵਿੱਚ ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਗਏ ਬੇਅਦਬੀ ਕਾਨੂੰਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸੰਬੰਧ ਵਿੱਚ 29 ਜੂਨ ਨੂੰ ਅਕਾਲ ਤਖ਼ਤ ਸਕੱਤਰੇਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
ਸ੍ਰੀ ਅਕਾਲ ਤਖ਼ਤ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਸੰਪਰਕ ਵੇਰਵਿਆਂ ਦੀ ਵਰਤੋਂ ਕਰਦੇ ਹੋਏ ਈਮੇਲ ਅਤੇ ਵ੍ਹਾਟਸਐਪ ਰਾਹੀਂ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ। ਨੋਟਿਸ 17 ਜੂਨ ਅਤੇ 18 ਜੂਨ ਨੂੰ ਭੇਜੇ ਗਏ ਸਨ, ਜਦੋਂ ਕਿ 23 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਵੱਖਰਾ ਸੰਚਾਰ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ : ‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ
ਸ. ਬਗੀਚਾ ਸਿੰਘ ਨੇ ਕਿਹਾ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਜਿਨ੍ਹਾਂ ਨੂੰ ਇਸ ਮਾਮਲੇ ’ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









