ਬਠਿੰਡਾ ਦੇ ਬਹੁ-ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੌਰ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਅੱਜ ਅਦਾਲਤ ਵੱਲੋਂ ਅਹਿਮ ਸੁਣਵਾਈ ਹੋਈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਵੀਡੀਓ ਕਾਨਫਰੰਸਿੰਗ (VC) ਰਾਹੀਂ ਏ.ਸੀ.ਜੇ.ਐਮ ਸ੍ਰੀ ਗੁਰਇਕਬਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ਵਿੱਚ ਹੋਰ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ, ਜਿਸ ਕਾਰਨ ਹੁਣ ਉਹ 13 ਮਈ 2026 ਤੱਕ ਜੇਲ੍ਹ ਵਿੱਚ ਰਹੇਗਾ। ਜ਼ਿਕਰਯੋਗ ਹੈ ਕਿ 11 ਜੂਨ 2025 ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਕੰਚਨ ਕੌਰ ਦੀ ਲਾਸ਼ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਮੁਲਜ਼ਮ ਨੂੰ ਕੁਝ ਸਮਾਂ ਪਹਿਲਾਂ ਹੀ ਯੂ.ਏ.ਈ (UAE) ਤੋਂ ਡਿਪੋਰਟ ਕਰਵਾ ਕੇ ਲਿਆਂਦਾ ਗਿਆ ਸੀ।
ਐਡਵੋਕੇਟ ਮਨਪ੍ਰੀਤ ਸਿੰਘ ਬਰਾੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਕੇ 13 ਮਈ ਤੱਕ ਕਰ ਦਿੱਤੀ ਹੈ। ਹੁਣ ਅਦਾਲਤ ਵਿੱਚ ਪੁਲਿਸ ਵੱਲੋਂ ਚਲਾਨ ਪੇਸ਼ ਕੀਤੇ ਜਾਣ ਦੀ ਉਡੀਕ ਹੈ, ਜਿਸ ਤੋਂ ਬਾਅਦ ਹੀ ਅਗਲੀ ਸਥਿਤੀ ਸਪੱਸ਼ਟ ਹੋਵੇਗੀ।
ਇਹ ਵੀ ਪੜ੍ਹੋ : ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਭਾਰਤੀਆਂ ‘ਚੋਂ 11 ਪੰਜਾਬੀ, ਅੱਜ ਰਾਤ ਪਹੁੰਚਣਗੇ ਦਿੱਲੀ ਏਅਰਪੋਰਟ
ਉਨ੍ਹਾਂ ਨੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਦੋਸ਼ਾਂ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਦੀ ਸੱਚਾਈ ਆਉਣ ਵਾਲੇ ਸਮੇਂ ਵਿੱਚ ਸਬੂਤਾਂ ਦੇ ਆਧਾਰ ‘ਤੇ ਹੀ ਸਾਹਮਣੇ ਆਵੇਗੀ। ਪੀੜਤ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ‘ਤੇ ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਜਾਰੀ ਹੈ ਅਤੇ ਚਲਾਨ ਪੇਸ਼ ਹੋਣ ਤੋਂ ਬਾਅਦ ਸਭ ਕੁਝ ਸਾਫ਼ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:











