ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੇ ਅਪਰਾਧੀ ਨੈਟਵਰਕ ਦਾ ਭਾਂਡਾਫੋੜ ਕਰਦੇ ਹੋਏ ਕੌਮਾਂਤਰੀ ਹਥਿਆਰ ਤਸਕਰੀ ਦੇ ਮਾਮਲੇ ਵਿਚ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 7 ਅਤਿਆਧੁਨਿਕ ਪਿਸਤੌਲਾਂ ਜ਼ਬਤ ਕੀਤੀਆਂ ਹਨ।
ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮਾਂ ਦਾ ਸੰਪਰਕ ਵਿਦੇਸ਼ ਵਿਚ ਰਹਿ ਰਹੇ ਇਕ ਹੈਂਡਲਰ ਨਾਲ ਸੀ, ਜੋ ਪੁਰਤਗਾਲ ਤੋਂ ਸੰਚਾਲਿਤ ਹੋ ਰਿਹਾਸੀ। ਇਸ ਹੈਂਡਲਰ ਰਾਹੀਂ ਹਥਿਆਰ ਪਾਕਿਸਤਾਨ ਤੋਂ ਭਾਰਤ ਵਿਚ ਤਸਕਰ ਕੀਤੇ ਜਾ ਰਹੇ ਸਨ ਤੇ ਫਿਰ ਇਨ੍ਹਾਂ ਨੂੰ ਸਥਾਨਕ ਅਪਰਾਧੀ ਤੱਤਾਂ ਤੱਕ ਪਹੁੰਚਾਇਆ ਜਾ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਪੁਲਿਸ ਇਸ ਨੈਟਵਰਕ ਨੂੰ ਪੂਰੀ ਤਰ੍ਹਾਂ ਤੋਂ ਬੇਨਕਾਬ ਕਰਨ ਲਈ ਜਾਂਚ ਵਿਚ ਲੱਗੀ ਹੋਈ ਹੈ। ਅਸੀਂ ਨਾ ਸਿਰਫ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨਗੇ ਸਗੋਂ ਉਨ੍ਹਾਂ ਦੇ ਪਿੱਛੇ ਲੁਕੇ ਸਾਰੇ ਲਿੰਕ ਤੇ ਕੌਮਾਂਤਰੀ ਸੰਬਧਾਂ ਨੂੰ ਵੀ ਉਜਾਗਰ ਕਰਾਂਗੇ।

ਇਸ ਮਾਮਲੇ ਵਿਚ FIR, ਪੀਐੱਸ ਕੈਂਟੋਨਮੈਂਟ ਅੰਮ੍ਰਿਤਸਰ ਵਿਚ ਦਰਜ ਕੀਤੀ ਗਈ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ। ਡੀਜੀਪੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਦੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਤੇ ਸੰਗਠਿਤ ਅਪਰਾਧ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀਆਂ ਦੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਕੌਮਾਂਤਰੀ ਤੇ ਸਥਾਨਕ ਨੈਟਵਰਕ ਨੂੰ ਫੜਨਾ ਚੁਣੌਤੀਪੂਰਨ ਹੈ ਪਰ ਲਗਾਤਾਰ ਸਾਵਧਾਨੀ ਤੇ ਤਕਨੀਕੀ ਮਦਦ ਨਾਲ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ







