ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ, ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਪੁਲਿਸ ਨੇ ਇੱਕ ਦੋਸ਼ੀ ਨੂੰ 7 ਆਧੁਨਿਕ ਪਿਸਤੌਲਾਂ ਅਤੇ 2.1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਅੱਗੇ ਸਪਲਾਈ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਪੁਲਿਸ ਸਟੇਸ਼ਨ ਸੀ-ਡਿਵੀਜ਼ਨ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਦਿੱਲੀ ਤੇ ਗੋਆ ‘ਚ ED ਦੀ ਵੱਡੀ ਕਾਰਵਾਈ, AAP ਆਗੂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










