ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੇ ਅੰਤਰਰਾਸ਼ਟਰੀ ਡਰੱਗਸ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਵਿਚ ਚਾਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਨ੍ਹਾਂ ਕੋਲੋਂ 5.557 KG. ਹੈਰੋਇਨ ਤੇ ਦੋ ਪਿਸਤੌਲ ਬਰਾਮਦ ਹੋਏ ਹਨ। ਇਹ ਸਫਲਤਾ ਪੰਜਾਬ ਪੁਲਿਸ ਦੇ ਨਸ਼ਾ ਤੇ ਗੈਰ-ਕਾਨੂੰਨੀ ਹਥਿਆਰਾਂ ਖਿਲਾਫ ਚਲਾਏ ਜਾ ਰਹੀ ਮੁਹਿੰਮ ਤਹਿਤ ਮਿਲੀ ਹੈ।
ਪੰਜਾਬ ਡੀਜੀਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਹ ਸਰਹੱਦ ਪਾਰ ਤੋਂ ਹੈਰੋਇਨ ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ ਜਿਸ ਨੂੰ ਬਾਅਦ ਵਿਚ ਪੰਜਾਬ ਤੇ ਹੋਰਨਾਂ ਖੇਤਰਾਂ ਵਿਚ ਸਰਗਰਮ ਅਪਰਾਧਕ ਤੱਤਾਂ ਤੱਕ ਪਹੁੰਚਾਇਆ ਜਾਂਦਾ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਨੈਟਵਰਕ ਕੌਮਾਂਤਰੀ ਪੱਧਰ ‘ਤੇ ਚੱਲ ਰਹੇ ਤਸਕਰੀ ਗਿਰੋਹ ਨਾਲ ਜੁੜਿਆ ਹੈ।
ਇਸ ਮਾਮਲੇ ਵਿਚ ਅੰਮ੍ਰਿਤਸਰ ਦੇ ਇਸਲਾਮਾਬਾਦ ਤੇ ਛੇਹਰਟਾ ਥਾਣਾ ਖੇਤਰਾਂ ਵਿਚ ਵੱਖ-ਵੱਖ FIR ਦਰਜ ਕੀਤੀ ਗਈ ਹੈ। ਜਾਂਚ ਏਜੰਸੀਆਂ ਹੁਣ ਇਸ ਪੂਰੇ ਨੈਟਵਰਕ ਦੇ ਲਿੰਕਾਂ ਨੂੰ ਜੋੜਨ ਵਿਚ ਲੱਗੀ ਹੈ ਤਾਂ ਕਿ ਗੈਂਗ ਨਾਲ ਜੁੜੇ ਹੋਰ ਮੁਲਜ਼ਮਾਂ ਤੇ ਉਨ੍ਹਾਂ ਦੇ ਵਿਦੇਸ਼ੀ ਸੰਪਰਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ : FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਮੁਤਾਬਕ ਬਰਾਮਦ ਹੈਰੋਇਨ ਤੇ ਹਥਿਆਰਾਂ ਤੋਂ ਸਪੱਸ਼ਟ ਹੈ ਕਿ ਤਸਕਰ ਪੰਜਾਬ ਵਿਚ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਕੇ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਦੀ ਸਾਜਿਸ਼ ਰਚ ਰਹੇ ਸਨ। ਗ੍ਰਿਫਤਾਰ ਮੁਲਜ਼ਮਾਂ ਤੋਂ ਡੂੰਘੀ ਪੁੱਛਗਿਛ ਜਾਰੀ ਹੈ ਤੇ ਉਨ੍ਹਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਕਈ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਦੁਹਰਾਇਆ ਕਿ ਸੂਬੇ ਨੂੰ ਨਸ਼ਾ ਮੁਕਤ ਤੇ ਸੁਰੱਖਿਅਤ ਬਣਾਉਣ ਲਈ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਨੈਟਵਰਕ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ। ਪੁਲਿਸ ਦਾ ਕਹਿਣਾ ਹੈ ਕਿ ਅਜਿਹੇ ਗਿਰੋਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਪੂਰੇ ਨੈਟਵਰਕ ਨੂੰ ਖਤਮ ਕਰਨ ਤੱਕ ਮੁਹਿੰਮ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:










