ਪੰਜਾਬ ਪੁਲਿਸ ਸਰਹੱਦ ਪਾਰ ਤਸਕਰੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 6 ਆਧੁਨਿਕ ਪਿਸਤੌਲ, 1 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ
ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰ ਬੈਠੇ ਇੱਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਅੰਤਰਰਾਸ਼ਟਰੀ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਵਾਉਂਦਾ ਸੀ। ਪੁਲਿਸ ਸਟੇਸ਼ਨ ਛੇਹਰਟਾ ਅਤੇ ਕੈਂਟ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:










