ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰ ਅੱਤਵਾਦੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਗਿਆ ਹੈ ਤੇ ਹੈਂਡ ਗ੍ਰਨੇਡ ਸਮੇਤ ਇੱਕ ਮੁਲਜ਼ਮ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਸਰਹੱਦ ਪਾਰ ਪਾਕਿਸਤਾਨੀ ਏਜੰਸੀ ਦੇ ਸੰਪਰਕ ISI ਵਿਚ ਸੀ ਤੇ ਉਸ ਕੋਲੋਂ ਇੱਕ ਹੈਂਡ ਗ੍ਰਨੇਡ, ਇੱਕ ਪਿਸਤੌਲ ਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਰੇਲਵੇ ਸਟੇਸ਼ਨ ‘ਤੇ ਵੱਖਰੇ ਅੰਦਾਜ਼ ‘ਚ ਦਿਸੇ ਮੰਤਰੀ ਬਿੱਟੂ, ਰੇਲ ਦੀ ਪਟੜੀ ‘ਤੇ ਉਤਰ ਕੇ ਚੁੱਕਿਆ ਕੂੜਾ
ਮਾਮਲੇ ਸਬੰਧੀ ਅੰਮ੍ਰਿਤਸਰ ਛਾਉਣੀ ਪੁਲਿਸ ਸਟੇਸ਼ਨ ਵਿਚ FIR ਵੀ ਦਰਜ ਕੀਤੀ ਗਈ ਹੈ ਤੇ ਇਸ ਦੇ ਨਾਲ ਹੀ ਇਸ ਪੂਰੀ ਸਾਜਿਸ਼ ਨੂੰ ਨਾਕਾਮ ਬਣਾਉਣ ਲਈ ਤੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਲਗਾਤਾਰ ISI ਹੈਂਡਲਰਾਂ ਦੇ ਸੰਪਰਕ ਵਿਚ ਸੀ ਤੇ ਉਸ ਨੂੰ ਪੰਜਾਬ ਦੀ ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਨਿਰਦੇਸ਼ ਵੀ ਦਿੱਤੇ ਜਾ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:










