ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਵੈਂਟੀਲੇਟਰ ਨਾ ਮਿਲਣ ਕਰਕੇ ASI ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪੰਜਾਬ ਪੁਲਿਸ ਦੇ ਰਿਟਾਇਰਡ ASI ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਿਹਤ ਸੇਵਾਵਾਂ ਦੇ ਦਾਅਵਿਆਂ ‘ਤੇ ਸਵਾਲ ਖੜ੍ਹੇ ਕਰਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ।
ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਨੂੰ ਇਕ ਦਿਨ ਪਹਿਲਾਂ 27 ਮਾਰਚ ਸਵੇਰੇ ਲਗਭਗ 8 ਵਜੇ ਤਬੀਅਤ ਵਿਗੜਣ ‘ਤੇ ਮੈਡੀਕਲ ਕਾਲਜ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਭਰਤੀ ਕਰਾਇਆ ਗਿਆ ਸੀ। ਉਸ ਦੀ ਹਾਲਤ ਬੇਹੱਦ ਗੰਭੀਰ ਸੀ ਤੇ ਉਨ੍ਹਾਂ ਨੂੰ ਤੁਰੰਤ ਵੈਂਟੀਲੇਟਰ ਸਪੋਰਟ ਦੀ ਲੋੜ ਸੀ ਪਰ ਹਸਪਤਾਲ ਵਿਚ ਉਸ ਸਮੇਂ ਵੈਂਟੀਲੇਟਰ ਉਪਲਬਧ ਨਹੀਂ ਸੀ ਜਿਸ ਕਰਕੇ ਪਰਿਵਾਰ ਵਾਲਿਆਂ ਨੂੰ ਇੰਤਜ਼ਾਰ ਕਰਨ ਲਈ ਕਿਹਾ ਗਿਆ।

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਲਗਭਗ 11 ਘੰਟੇ ਤੱਕ ਵੈਂਟੀਲੇਟਰ ਦਾ ਇੰਤਜ਼ਾਰ ਕਰਨ ਦੇ ਬਾਅਦ ਸ਼ਾਮ 7 ਵਜੇ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ‘ਤੇ ਗੰਭੀਰ ਸਵਾਲ ਚੁੱਕੇ ਹਨ ਤੇ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਬਾਘਾਪੁਰਾਣਾ ਬਲਾਕ ਸਮਿਤੀ ਚੋਣਾਂ ਸਮਾਪਤ, ‘ਆਪ’ ਨੂੰ ਚੇਅਰਮੈਨ ਤੇ ਕਾਂਗਰਸ ਨੂੰ ਮਿਲਿਆ ਉਪ-ਚੇਅਰਮੈਨ ਅਹੁਦਾ
ਇਸ ਮਾਮਲੇ ਵਿਚ ਮੈਡੀਕਲ ਸੁਪਰੀਡੈਂਟ ਨੇ ਦੱਸਿਆ ਕਿ ਹਸਪਤਾਲ ਵਿਚ ਲਗਭਗ 100 ਵੈਂਟੀਲੇਟਰ ਉਪਲਬਧ ਹਨ ਪਰ ਜਿਸ ਸਮੇਂ ਇਸ ਮਰੀਜ਼ ਨੂੰ ਵੈਂਟੀਲੇਟਰ ਦੀ ਲੋੜ ਪਈ ਉਸ ਸਮੇਂ ਕੋਈ ਖਾਲੀ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









