ASI taking bribe: ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੀ.ਏ.ਯੂ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਜੀਤ ਸਿੰਘ ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰੀ, ਜਿਲਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਨਾਲ ਹੋਈ ਕੁੱਟਮਾਰ ਸਬੰਧੀ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 70,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 58,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 30,000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .





