ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਧੜੇਬੰਦੀ ਨੂੰ ਲੈ ਕੇ ਹਾਈਕਮਾਨ ਆਰ-ਪਾਰ ਦੇ ਮੂਡ ਵਿਚ ਹੈ। ਹਾਈਕਮਾਨ ਧੜੇਬੰਦੀ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਪਹਿਲਾਂ ਜ਼ਮੀਨੀ ਹਕੀਕਤ ਦਾ ਮੁਲਾਂਕਣ ਕਰਨਾ ਚਾਹੁੰਦੀ ਹੈ। ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਹੁਣ ਗ੍ਰਾਊਂਡ ਲੈਵਲ ‘ਤੇ ਆ ਕੇ ਬਲਾਕ ਪੱਧਰ ਤੋਂ ਲੈ ਕੇ ਸਾਰੇ ਆਗੂਆਂ ਤੋਂ ਚੰਨੀ ਧੜੇ ਬਾਰੇ ਫੀਡਬੈਕ ਇਕੱਠੇ ਕਰਨਗੇ। ਜਾਣਕਾਰੀ ਮੁਤਾਬਕ ਬਘੇਲ 31 ਜੁਲਾਈ ਨੂੰ ਮੁੜ 9 ਦਿਨਾਂ ਦੇ ਪੰਜਾਬ ਦੌਰੇ ‘ਤੇ ਆਉਣਗੇ ਤੇ 16 ਜ਼ਿਲ੍ਹਿਆਂ ‘ਚ ਮੀਟਿੰਗ ਕਰਨਗੇ।
ਅਗਲੇ ਨੌਂ ਦਿਨਾਂ ਵਿੱਚ ਉਹ ਜ਼ਿਲ੍ਹਾ ਕਾਰਜਕਾਰੀਆਂ, ਬਲਾਕ ਕਾਰਜਕਾਰਨੀ ਅਧਿਕਾਰੀਆਂ, 2022 ਦੀਆਂ ਚੋਣਾਂ ਲੜਨ ਵਾਲੇ ਆਗੂਆਂ ਦੇ ਨਾਲ-ਨਾਲ ਸਬੰਧਤ ਜ਼ਿਲ੍ਹਿਆਂ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗਾਂ ਕਰਨਗੇ।
ਮੀਟਿੰਗ ਵਿੱਚ ਭੁਪੇਸ਼ ਬਘੇਲ ਪਾਰਟੀ ਆਗੂਆਂ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ-ਨਾਲ ਰਾਹੁਲ ਗਾਂਧੀ ਦੀਆਂ ਰੈਲੀਆਂ ਲਈ ਥਾਵਾਂ ‘ਤੇ ਚਰਚਾ ਕਰਨਗੇ। ਕਾਂਗਰਸ ਪਾਰਟੀ ਜਲਦੀ ਹੀ ਪੰਜਾਬ ਵਿੱਚ ਰਾਹੁਲ ਗਾਂਧੀ ਲਈ ਚਾਰ ਵੱਡੀਆਂ ਰੈਲੀਆਂ ਕਰਨ ‘ਤੇ ਵਿਚਾਰ ਕਰ ਰਹੀ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਇਹ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਧੜੇਬੰਦੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਜੋ ਕਾਂਗਰਸ ਰਾਹੁਲ ਗਾਂਧੀ ਦੇ ਸਟੇਜ ‘ਤੇ ਕਾਂਗਰਸ ਇੱਕਜੁੱਟ ਰਹੇ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਰਾਹੁਲ ਦੇ ਪੰਜਾਬ ੌਰੇ ਤੋਂ ਪਹਿਲਾਂ ਹਾਈਕਮਾਨ ਬਾਗੀ ਧੜੇ ‘ਤੇ ਕੋਈ ਠੋਸ ਐਕਸ਼ਨ ਲੈ ਸਕਦਾ ਹੈ।
ਇਸ ਦੌਰਾਨ ਰਾਹੁਲ ਗਾਂਧੀ ਹੁਣ ਚਰਨਜੀਤ ਸਿੰਘ ਚੰਨੀ ਧੜੇ ਨੂੰ ਬਹੁਤੀ ਮਹੱਤਤਾ ਨਹੀਂ ਦੇ ਰਹੇ ਹਨ। ਪਾਰਟੀ ਸੂਤਰਾਂ ਮੁਤਾਬਕ ਚੰਨੀ ਧੜਾ ਵਾਰ-ਵਾਰ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮੰਗ ਰਿਹਾ ਹੈ ਪਰ ਰਾਹੁਲ ਗਾਂਧੀ ਦੇ ਦਫ਼ਤਰ ਤੋਂ ਉਨ੍ਹਾਂ ਨੂੰ ਸਮਾਂ ਨਹੀਂ ਮਿਲ ਰਿਹਾ ਹੈ।
ਚੰਨੀ ਧੜੇ ਨੂੰ ਰਾਹੁਲ ਗਾਂਧੀ ਦੇ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਸਮਾਂ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਚੰਨੀ ਧੜੇ ਨੂੰ ਉਮੀਦ ਹੈ ਕਿ ਉਹ 13 ਜੁਲਾਈ ਤੋਂ ਬਾਅਦ ਰਾਹੁਲ ਗਾਂਧੀ ਤੋਂ ਉਨ੍ਹਾਂ ਨੂੰ ਸਮਾਂ ਮਿਲ ਜਾਏਗਾ ਅਤੇ ਉਹ ਇੱਕ ਵਾਰ ਆਪਣਾ ਪੱਖ ਉਨ੍ਹਾਂ ਦੇ ਸਾਹਮਣੇ ਰੱਖਣਗੇ।
ਮੀਟਿੰਗਾਂ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਦੇ ਵਿਚਾਰ ਮੰਗਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਪਾਰਟੀ ਲੀਡਰਸ਼ਿਪ ਦਾ ਉਦੇਸ਼ ਨਵਾਂ ਉਤਸ਼ਾਹ ਪੈਦਾ ਕਰਨਾ ਅਤੇ ਵਰਕਰਾਂ ਨੂੰ ਇਕਜੁੱਟ ਕਰਨਾ ਹੈ। ਇਹ ਅਹਿਮ ਦੌਰਾ 31 ਜੁਲਾਈ ਨੂੰ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਲਾਨ, 5 ਸਾਲ ਪੂਰੇ ਕਰ ਚੁੱਕੇ ਸਫਾਈ ਮੁਲਾਜ਼ਮ ਹੋਣਗੇ ਪੱਕੇ
ਰਾਜਨੀਤਿਕ ਵਿਸ਼ਲੇਸ਼ਕ ਇਸ ਨੂੰ ਕਾਂਗਰਸ ਦੀਆਂ ਚੋਣ ਤਿਆਰੀਆਂ ਵੱਲ ਇੱਕ ਅਹਿਮ ਕਦਮ ਮੰਨਦੇ ਹਨ। ਇਸ ਦੌਰੇ ਰਾਹੀਂ ਭੁਪੇਸ਼ ਬਘੇਲ ਪਾਰਟੀ ਦੇ ਅੰਦਰ ਅੰਦਰੂਨੀ ਮਤਭੇਦਾਂ ਨੂੰ ਸੁਲਝਾਉਣ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਇੱਕ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨ ਦੀ ਕੋਸ਼ਿਸ਼ ਕਰਨਗੇ। ਇਸ ਨਾਲ ਸੰਗਠਨ ਦੇ ਅੰਦਰ ਸੰਭਾਵੀ ਤਬਦੀਲੀਆਂ ਆਉਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








