ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ ‘ਤੇ ਮਨਾਉਣ ਲਈ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ ਦੇ ਦਿੱਤੇ ਸੰਕਲਪ ਉਪਰ ਸੰਤ ਸਮਾਜ ਦੀ ਅਗਵਾਈ ਹੇਠ ਵਿਚਾਰ ਚਰਚਾ ਕਰਨ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕੀਤੀ ਗਈ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸਿਧਾਂਤਾਂ ਅਨੁਸਾਰ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਦਾ ਕਾਰਜ ਕੀਤਾ ਜਾ ਰਿਹਾ ਹੈ ਉਥੇ ਹੀ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਦਾ ਕਾਰਜ ਬਹੁਤ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸਾਡੇ ਦੇਸ਼ ਦੇ ਸੰਵਿਧਾਨ ਸਮੇਤ ਸਾਰੇ ਮੁਲਕਾਂ ਦੇ ਸੰਵਿਧਾਨ ਸਮਾਨਤਾ ਤੇ ਬਰਾਬਰੀ ਦੀ ਗੱਲ ਕਰਦੇ ਹਨ ਪਰਸ੍ਰੀ ਗੁਰੂ ਰਵਿਦਾਸ ਜੀ ਨੇ 650 ਸਾਲ ਪਹਿਲਾਂ ਹੀ ਇਹ ਗੱਲ ਧਾਰਮਿਕ ਤੌਰ ‘ਤੇ ਸਾਡੇ ਤੱਕ ਪਹੁੰਚਾ ਦਿੱਤੀ ਅਤੇ ਦੁਨੀਆ ਭਰ ਲਈ ਬੇਗਮਪੁਰਾ ਦਾ ਇੱਕ ਮਾਡਲ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਿਧਾਂਤਾਂ ਸਮਾਨਤਾ, ਬਰਾਬਰਤਾ ਲਿਆਉਣ ਉਪਰ ਚੱਲਣ ਅਤੇ ਵਿਤਕਰੇਬਾਜੀ ਖ਼ਤਮ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਸ਼੍ਰੇਅਸ ਅਈਅਰ ‘ਤੇ BCCI ਨੇ 12 ਲੱਖ ਰੁ. ਦਾ ਲਗਾਇਆ ਜੁਰਮਾਨਾ, Slow Over Rate ਕਾਰਨ ਹੋਈ ਕਾਰਵਾਈ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੇ ਗੁਰੂਆਂ ਦੀਆਂ ਸ਼ਤਾਬਦੀਆਂ ਮਨਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਕੁਲ ਦੁਨੀਆਂ ਤੱਕ ਪੁੱਜਦਾ ਕਰਨ ਲਈ ਅਜਿਹੇ ਵਿਆਪਕ ਸਮਾਗਮ ਸਾਲ ਭਰ ਕਰਵਾਏ ਜਾਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਯੂਨੀਵਰਸਿਟੀਆਂ ਤੇ ਵਿੱਦਿਅਕ ਸੰਸਥਾਵਾਂ ‘ਚ ਅਧਿਆਤਮਿਕਤਾ ਦਾ ਮਾਹੌਲ ਸਿਰਜਕੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਦੇ ਸਮਾਜਿਕ ਕਰਾਂਤੀ ਵਾਲੇ ਸੰਦੇਸ਼ ਨਾਲ ਜੋੜਨਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









