ਬਰਨਾਲਾ ਲਾਠੀਚਾਰਜ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੇ ਡੀਐੱਸਪੀ ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਬਰਨਾਲਾ ਵਿਚ ਸਫਾਈ ਮੁਲਾਜ਼ਮਾਂ ਦੇ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ ਮਾਮਲੇ ਵਿਚ ਇਹ ਐਕਸ਼ਨ ਲਿਆ ਗਿਆ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਹ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਬੀਤੇ ਬੁੱਧਵਾਰ ਨੂੰ ਬਰਨਾਲਾ ਵਿਚ ਐਸਡੀ ਕਾਲਜ ਦੇ ਸਾਹਮਣੇ ਸਫਾਈ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਪੁਲਿਸ ਤੇ ਸਫਾਈ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ, ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ‘ਤੇ ਖੂਬ ਲਾਠੀਚਾਰਜ ਕੀਤਾ। ਲਾਠੀਚਾਰਜ ਦੌਰਾਨ ਕਈ ਮੁਲਾਜ਼ਮ ਜ਼ਖਮੀ ਹੋ ਗਏ, ਇਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਸਨ।

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਨੇ ਮੀਡੀਆ ਰਿਪੋਰਟਾਂ ਦਾ ਸੂ ਮੋਟੋ ਨੋਟਿਸ ਲਿਆ। ਕਮਿਸ਼ਨ ਦੇ ਉਪ ਚੇਅਰਪਰਸਨ ਹਰਦੀਪ ਸਿੰਘ ਗਿੱਲ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ (ਆਈ.ਏ.ਐੱਸ.) ਨੂੰ ਪੱਤਰ ਲਿਖ ਕੇ ਮਾਮਲੇ ਦੀ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਅਤੇ 7 ਦਿਨਾਂ ਦੇ ਅੰਦਰ ਤੱਥਾਂ ਅਧਾਰਿਤ ਵਿਸਥਾਰਪੂਰਵਕ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਸਨ। ਹੁਣ ਇਸੇ ਮਾਮਲੇ ਵਿਚ ਵੱਡਾ ਐਕਸ਼ਨ ਲੈਂਦੇ ਹੋਏ ਡੀਐੱਸਪੀ ਸਤਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

24 ਜੁਲਾਈ ਨੂੰ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਨੇ ਮੁਅੱਤਲੀ ਦਾ ਹੁਕਮ ਦਿੱਤਾ। ਸਰਕਾਰੀ ਹੁਕਮਾਂ ਮੁਤਾਬਕ ਮੁਅੱਤਲੀ ਦੀ ਮਿਆਦ ਦੌਰਾਨ ਸਤਵੀਰ ਸਿੰਘ ਦਾ ਮੁੱਖ ਦਫਤਰ ਚੌਥੀ ਕਮਾਂਡੋ ਬਟਾਲੀਅਨ, ਐਸਏਐਸ ਨਗਰ (ਮੋਹਾਲੀ) ਹੋਵੇਗਾ। ਡੀਜੀਪੀ ਦਫ਼ਤਰ ਨੇ ਕੇਂਦਰੀ ਪੁਲਿਸ ਦਫ਼ਤਰ ਦੇ ਗੁਪਤ ਸੈਕਸ਼ਨ-4 ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਅਧਿਕਾਰੀ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰਨ ਲਈ ਪੰਜਾਬ ਗ੍ਰਹਿ ਵਿਭਾਗ ਨੂੰ ਸਿਫਾਰਸ਼ਾਂ ਭੇਜਣ।
ਇਹ ਵੀ ਪੜ੍ਹੋ : ਸ਼ਿਵ ਭਗਤਾਂ ਲਈ ਅਹਿਮ ਖ਼ਬਰ, ਮਨੀ ਮਹੇਸ਼ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਲਾਜ਼ਮੀ, ਪੜ੍ਹੋ ਪੂਰੀ ਖ਼ਬਰ
ਵੀਡੀਓ ਲਈ ਕਲਿੱਕ ਕਰੋ -:










