ਬਟਾਲਾ ਦੇ ਨੇੜਲੇ ਪਿੰਡ ਝਾੜੀਆਂ ਵਾਲ ਦੇ ਇੱਕ ਨੌਜਵਾਨ ਦੀ ਗੁਜਰਾਤ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਨੀ ਪੁੱਤਰ ਕਸ਼ਮੀਰੀ ਲਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਨੀ ਦੀ ਲਾਸ਼ ਗੁਜਰਾਤ ਦੇ ਦਾਹੋਦ ਰੇਲਵੇ ਸਟੇਸ਼ਨ ਦੇ ਨਜ਼ਦੀਕ ਰੇਲਵੇ ਲਾਈਨਾਂ ਕੋਲੋਂ ਬਰਾਮਦ ਕੀਤੀ ਗਈ ਹੈ।
ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਨੀ ਆਪਣੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਨੂੰ ਸੁਧਾਰਨ ਅਤੇ ਰੋਜ਼ੀ-ਰੋਟੀ ਕਮਾਉਣ ਦੇ ਸੁਪਨੇ ਨੂੰ ਲੈ ਕੇ ਕੁਝ ਸਮਾਂ ਪਹਿਲਾਂ ਹੀ ਗੁਜਰਾਤ ਗਿਆ ਸੀ। ਕਿਸੇ ਨੂੰ ਕੀ ਪਤਾ ਸੀ ਕਿ ਘਰ ਦੀ ਗਰੀਬੀ ਦੂਰ ਕਰਨ ਗਿਆ ਨੌਜਵਾਨ ਇਸ ਤਰ੍ਹਾਂ ਦੁਨੀਆ ਨੂੰ ਅਲਵਿਦਾ ਕਹਿ ਜਾਵੇਗਾ।
ਇਹ ਵੀ ਪੜ੍ਹੋ : ਅਬੋਹਰ ਦੇ ਪਟੇਲ ਪਾਰਕ ਨੇੜੇ ਵੱਡਾ ਧ/ਮਾਕਾ: ਚਾਰ ਦੁਕਾਨਾਂ ਤੇ ਇੱਕ ਘਰ ਦਾ ਹੋਇਆ ਨੁਕਸਾਨ; ਮਹਿਲਾ ਸਣੇ 3 ਲੋਕ ਜ਼ਖਮੀ
ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਝਾੜੀਆਂ ਵਾਲ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਰ ਦਾ ਕਮਾਊ ਪੁੱਤ ਚਲੇ ਜਾਣ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:











