ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਵਿਚਾਲੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ। ਉਹ ਦੁਪਹਿਰ ਕਰੀਬ 3 ਵਜੇ ਚੰਡੀਗੜ੍ਹ ਆਉਣਗੇ ਤੇ ਉਥੇ ਵੱਖ-ਵੱਖ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ। 2027 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤੇ ਪੰਜਾਬ ਕਾਂਗਰਸ ਵਿਚਾਲੇ ਹਲਚਲ ਤੇਜ਼ ਹੋ ਗਈ ਹੈ। ਇਕ ਪਾਸੇ ਜਿਥੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵੱਲੋਂ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਤਾਂ ਉਥੇ ਦੂਜੇ ਪਾਸੇ ਰਾਜਾ ਵੜਿੰਗ ਵੱਲੋਂ ਵੀ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀਆਂ ਜਾ ਰਹੀਆਂ ਹਨ ਤੇ ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਅੱਜ ਚੰਡੀਗੜ੍ਹ ਪਹੁੰਚਣਗੇ। ਦੇਖਣਾ ਹੋਵੇਗਾ ਕਿ ਆਖਿਰਕਾਰ ਕਿਹੜੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਕਨਰਗੇ ਤਾਂ ਕਿ ਵਧ ਰਹੇ ਆਪਸੀ ਵਿਵਾਦ ਨੂੰ ਹੱਲ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਵੜਿੰਗ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਬਰਕਰਾਰ ਰੱਖਣ ਅਤੇ ਚਰਨਜੀਤ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਕਾਂਗਰਸ ਵਿੱਚ ਵੱਡੀ ਹਲਚਲ ਪੈਦਾ ਹੋ ਗਈ ਸੀ। ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਮੋਰਿੰਡਾ ਵਿਖੇ ਰਿਹਾਇਸ਼ ’ਤੇ ਇੱਕ ਹੰਗਾਮੀ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਸਾਬਕਾ ਐਮਐਲਏ ਅਤੇ ਮੌਜੂਦਾ ਐਮਐਲਏ ਪਹੁੰਚੇ ਸਨ। ਮੀਟਿੰਗ ਮਗਰੋਂ ਕਾਂਗਰਸ ਹਾਈਕਮਾਨ ਤੱਕ ਅਵਾਜ਼ ਪਹੁੰਚਾਉਣ ਦਾ ਫੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ : ਆਸਟ੍ਰੇਲੀਆ ਨੇ 7ਵੀਂ ਵਾਰ ਮਹਿਲਾ ਟੀ-20 ਵਰਲਡ ਕੱਪ ਦਾ ਜਿੱਤਿਆ ਖਿਤਾਬ, ਫਾਈਨਲ ‘ਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੀ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਨੂੰ ਲੈ ਕੇ ਬਿਨਾਂ ਗੱਲ ਤੋਂ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੇ ਹਰ ਆਗੂ ਨੂੰ ਆਪਣੀਆਂ ਹੱਦਾਂ ਵਿੱਚ ਰਹਿ ਕੇ ਹੀ ਬਿਆਨ ਦੇਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









