ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੀ ਅੱਜ ਪੰਜਾਬ SC ਕਮਿਸ਼ਨ ਦੇ ਸਾਹਮਣੇ ਪੇਸ਼ੀ ਹੋਵੇਗੀ। ਉਨ੍ਹਾਂ ਨੇ ਮਈ ਵਿਚ ਨਗਰ ਨਿਗਮ ਚੋਣਾਂ ਦੌਰਾਨ ਪੁਲਿਸ ਮੁਲਾਜ਼ਮ ਨੂੰ ਜਾਤੀਸੂਚਕ ਸ਼ਬਦ ਕਹਿਣ ਦੇ ਦੋਸ਼ ‘ਚ ਤਲਬ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਬਿੱਟੂ ਨੂੰ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਵੱਲੋਂ ਵਕੀਲ ਪੇਸ਼ ਹੋਏ ਸਨ। ਉਨ੍ਹਾਂ ਨੇ ਖੁਦ ਪੇਸ਼ ਹੋਣ ਲਈ ਸਮਾਂ ਮੰਗਿਆ ਸੀ।
ਮਾਮਲਾ 26 ਮਈ ਦਾ ਹੈ ਜਦੋਂ ਨਗਰ ਨਿਗਮ ਚੋਣਾਂ ਦੌਰਾਨ ਵੋਟਿੰਗ ਚੱਲ ਰਹੀ ਸੀ। ਇਸ ਦੌਰਾਨ ਭਾਜਪਾ ਨੇਤਾ ਓਂਕਾਰ ਸਿੰਘ ਨੂੰ ਪੁਲਿਸ ਨੇਹਿਰਾਸਤ ਵਿਚ ਲੈ ਲਿਆ ਸੀ। ਇਸ ਦੀ ਸੂਚਨਾ ਮਿਲਣ ਦੇ ਬਾਅਦ ਕੇਂਦਰੀ ਮੰਤਰੀ ਰਵਨੀਤ ਬਿੱਟੂ ਧੂਰੀ ਪਹੁੰਚ ਗਏ ਸਨ। ਉਨ੍ਹਾਂ ਦੀ ਪੁਲਿਸ ਨਾਲ ਬਹਿਸ ਹੋ ਗਈ ਸੀ ਤੇ ਉਨ੍ਹਾਂ ਨੇ ਮੁਲਾਜ਼ਮ ਨੂੰ ਜਾਤੀਸੂਚਕ ਸ਼ਬਦ ਕਹੇ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ, ਕਈ ਪੰਥਕ ਮੁੱਦਿਆਂ ‘ਤੇ ਕੀਤਾ ਜਾ ਸਕਦਾ ਵਿਚਾਰ
ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਸੀ। ਇਸ ਦੇ ਬਾਅਦ ਪੰਜਾਬ ਐੱਸਸੀ ਕਮਿਸ਼ਨ ਨੇ ਇਸ ਦਾ ਨੋਟਿਸ ਲੈਂਦੇ ਹੋਏ ਬਿੱਟੂ ਨੂੰ ਤਲਬ ਕੀਤਾ ਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਵੀ ਮੰਗੀ ਸੀ। ਹਾਲਾਂਕਿ ਬਿੱਟੂ ਨੇ ਆਪਣੇ ਸ਼ਬਦਾਂ ਲਈ ਜਨਤਕ ਤੌਰ ਤੋਂ ਮਾਫੀ ਮੰਗੀ ਸੀ ਤੇ ਦੂਜੇ ਪਾਸੇ ਸੰਗਰੂਰ ਪੁਲਿਸ ਵੱਲੋਂ ਵੀ ਰਿਪੋਰਟ ਪੇਸ਼ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









