ਪਠਾਨਕੋਟ ਤੋਂ ਲਾਪਤਾ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਨਹਿਰ ਵਿੱਚੋਂ ਦੇਹ ਮਿਲਣ ਨਾਲ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ ਹੈ। ਯੁਵਰਾਜ ਸਿੰਘ ਪਿਛਲੇ ਚਾਰ ਦਿਨਾਂ ਤੋਂ ਲਾਪਤਾ ਸੀ। ਆਪਣੇ ਪੁੱਤਰ ਦੀ ਲਾਸ਼ ਦੇਖ ਕੇ ਪਰਿਵਾਰ ਬੇਚੈਨ ਹੈ। ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੇ ਕਤਲ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
2 ਦਿਨ ਪਹਿਲਾਂ ਯੁਵਰਾਜ ਦੇ ਭਰਾ ਨਿਤਿਨ ਨੇ ਦੱਸਿਆ ਸੀ ਕਿ ਯੁਵਰਾਜ ਪੰਜਾਬ ਪੁਲਿਸ ਵਿੱਚ ਕੰਮ ਕਰਦਾ ਸੀ ਅਤੇ ਗੁਰਦਾਸਪੁਰ ਵਿੱਚ ਤਾਇਨਾਤ ਸੀ। ਯੁਵਰਾਜ ਦੀ ਥਾਰ ਧੀਰਾ ਪੁਲ ਨੇੜੇ ਨਹਿਰ ਦੇ ਕੰਢੇ ਖੜੀ ਮਿਲੀ ਸੀ, ਜਿਸਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਪੁਲਿਸ ਸਟੇਸ਼ਨ ਵਿੱਚ ਖੜੀ ਕਰ ਦਿੱਤੀ ਗਈ। ਪੁਲਿਸ, ਐਸਡੀਆਰਐਫ ਅਤੇ ਗੋਤਾਖੇਰ ਟੀਮਾਂ ਨੌਜਵਾਨ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਹੁਣ ਥਾਂ-ਥਾਂ ਕੂੜਾ ਸੁੱਟਣ ਵਾਲਿਆਂ ਦੀ ਖੈਰ ਨਹੀਂ ! ਰੋਪੜ ‘ਚ 3 ਲੋਕਾਂ ‘ਤੇ FIR ਦਰਜ, SDM ਅੱਗੇ ਕੀਤਾ ਗਿਆ ਪੇਸ਼
ਅੱਜ ਨੌਜਵਾਨ ਦੀ ਦੇਹ ਮਿਲਣ ਤੋਂ ਬਾਅਦ ਪੁਲਿਸ ਦੀ ਢਿੱਲੀ ਕਾਰਵਾਈ ਤੋਂ ਨਾਰਾਜ਼, ਗੁੱਸੇ ਵਿੱਚ ਆਏ ਪਰਿਵਾਰ ਅਤੇ ਸਥਾਨਕ ਨਿਵਾਸੀਆਂ ਨੇ ਸਿਵਲ ਹਸਪਤਾਲ ਦੇ ਬਾਹਰ ਮੁੱਖ ਸੜਕ ਜਾਮ ਕਰ ਦਿੱਤੀ। ਪੀੜਤ ਪਰਿਵਾਰ ਨੇ ਦੋਸ਼ੀਆਂ ਵਿਰੁੱਧ ਤੁਰੰਤ ਐਫਆਈਆਰ ਦਰਜ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਨਸਾਫ਼ ਮਿਲਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









