ਪਿਛਲੇ ਇੱਕ ਸਾਲ ਤੋਂ ਮੋਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਲੱਗਾ ਹੋਇਆ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਹੋ ਗਿਆ ਸੀ। ਪ੍ਰਦਰਸ਼ਨਕਾਰੀਆਂ ਦਾ ਰੋਸ ਹਾਲੇ ਵੀ ਲਗਾਤਾਰ ਜਾਰੀ ਹੈ।
ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਹੁਣ ਕੌਮੀ ਇਨਸਾਫ਼ ਮੋਰਚੇ ਨੇ ਨਵੀਂ ਰਣਨੀਤੀ ਤਿਆਰ ਕੀਤੀ ਹੈ।ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਨਾ ਕੇਂਦਰ ਤੇ ਨਾ ਹੀ ਸੂਬਾ ਸਰਕਾਰ ਧਿਆਨ ਦੇ ਰਹੀ ਹੈ। ਜਿਸ ਕਾਰਨ ਹੁਣ ਉਨ੍ਹਾਂ ਵੱਲੋਂ ਭਲਕੇ ਯਾਨੀ 20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : SEL ਟੈਕਸਟਾਈਲ ਦੇ ਮਾਲਕ ਨੀਰਜ ਸਲੂਜਾ ਗ੍ਰਿਫ਼ਤਾਰ, 1530 ਕਰੋੜ ਰੁ. ਦੀ ਧੋਖਾਧੜੀ ਮਾਮਲੇ ‘ਚ ਦਰਜ ਹੋਈ ਸੀ FIR
ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਸਮੂਹ ਸਿੱਖ ਨੌਜਵਾਨਾਂ, ਸਿੱਖ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਹੈ 20 ਜਨਵਰੀ ਨੂੰ ਟੋਲ ਪਲਾਜ਼ੇ ਟੋਲ ਮੁਕਤ ਕਰਨ ਲਈ ਆਪੋ ਆਪਣੇ ਇਲਾਕਿਆਂ ਵਿੱਚ ਡਟ ਕੇ ਪਹਿਰਾ ਦੇਣ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”