ਪੂਰਬੀ ਅਫਗਾਨਿਸਤਾਨ ‘ਚ ਬੁੱਧਵਾਰ ਤੜਕੇ 6.1 ਤੀਬਰਤਾ ਵਾਲਾ ਭੂਚਾਲ ਆਇਆ, ਜਿਸ ਵਿੱਚ ਘੱਟੋ-ਘੱਟ 130 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਡਿਜ਼ਾਸਟਰ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਦਿੱਤੀ ਗਈ।
ਯੂ.ਐੱਸ. ਜਿਓਲਾਜੀਕਲ ਸਰਵੇਅ ਮੁਤਾਬਕ, ਭੂਚਾਲ ਦਾ ਕੇਂਦਰ ਅਫਗਾਸਿਤਾਨ ਦੇ ਖੋਸਤ ਸ਼ਹਿਰ ਤੋਂ ਲਗਭਗ 44 ਕਿਲੋਮੀਟਰ ਦੂਰ ਸੀ ਤੇ 51 ਕਿਲੋਮੀਟਰ ਡੂੰਘਾਈ ਵਿੱਚ ਸੀ। ਇਹ ਭੂਚਾਲ ਇੰਨਾ ਤੇਜ਼ ਸੀ ਕਿ ਗੁਆਂਢੀ ਦੇਸ਼ ਪਾਕਿਸਤਾਨ ਦੇ ਲਾਹੌਰ, ਮੁਲਤਾਨ, ਕਵੇਟਾ ਵਿੱਚ ਵੀ ਲੋਕਾਂ ਨੂੰ ਝਟਕੇ ਮਹਿਸੂਸ ਹੋਏ।
ਪਾਕਿਸਤਾਨ ਵਿਚ ਵੀ 6.1 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਉਥੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜੀਓ ਨਿਊਜ਼ ਮੁਤਾਬਕ ਪਾਕਿਸਤਾਨ ਦੇ ਪੰਜਾਬ ਅਤੇ ਖੈਬਰ ਪਖਤੂਨਖਵਾ ਦੇ ਕੁਝ ਹਿੱਸਿਆਂ ‘ਚ ਬੁੱਧਵਾਰ ਤੜਕੇ 6.1 ਤੀਬਰਤਾ ਦਾ ਭੂਚਾਲ ਆਇਆ। ਇਸਲਾਮਾਬਾਦ, ਮੁਲਤਾਨ, ਭਾਕਰ, ਫਲੀਆ, ਪੇਸ਼ਾਵਰ, ਮਲਕੰਦ, ਸਵਾਤ, ਮੀਆਂਵਾਲੀ, ਪਾਕਪਟਨ ਅਤੇ ਬੁਨੇਰ ਸਣੇ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਇਸ ਦੇ ਨਾਲ ਹੀ ਨੈਸ਼ਲ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਮਲੇਸ਼ੀਆ ਦੇ ਕੁਝ ਹਿੱਸਿਆਂ ਵਿੱਚ 5.1 ਤੀਬਰਤਾ ਦਾ ਭੂਚਾਲ ਵੀ ਆਇਆ। ਭੂਚਾਲ ਦਾ ਕੇਂਦਰ ਰਾਜਧਾਨੀ ਕੁਆਲਾਲੰਪੁਰ ਤੋਂ 561 ਕਿਲੋਮੀਟਰ ਪੱਛਮ ਵੱਲ ਸੀ।
ਵੀਡੀਓ ਲਈ ਕਲਿੱਕ ਕਰੋ -: