ਪੰਜਾਬ ਕੈਬਨਿਟ ਵਿਚ ਫੇਰਬਦਲ ਦੀ ਤਿਆਰੀ ਹੈ। ਸੂਤਰਾਂ ਮੁਤਾਬਕ 2 ਮੰਤਰੀਆਂ ਨੂੰ ਹਟਾ ਕੇ ਵਿਧਾਇਕਾਂ ਨੂੰ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ‘ਤੇ ਗਾਜ਼ ਡਿੱਗ ਸਕਦੀ ਹੈ। ਕੈਬਨਿਟ ਵਿਚ ਬਦਲਾਅ ਲਈ ਸੀਐੱਮ ਨੂੰ ਹਾਈਕਮਾਨ ਤੋਂ ਗ੍ਰੀਨ ਸਿਗਨਲ ਮਿਲ ਚੁੱਕਾ ਹੈ। ਜਿਹੜੇ ਮੰਤਰੀਆਂ ‘ਤੇ ਗੰਭੀਰ ਦੋਸ਼ ਲੱਗੇ ਹਨ, ਉਨ੍ਹਾਂ ਨੂੰ ਲੈ ਕੇ ਪਾਰਟੀ ਵੱਡਾ ਫੈਸਲਾ ਲੈ ਸਕਦੀ ਹੈ। ਜਿਹੜੇ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ, ਉਨ੍ਹਾਂ ਵਿਚੋਂ ਇਕ ਮਾਝਾ ਤੇ ਇਕ ਮਾਲਵਾ ਤੋਂ ਹੈ।
ਇਹ ਵੀ ਪੜ੍ਹੋ : ‘ਵਿਰੋਧੀਆਂ ਨੂੰ ਸੀਕ੍ਰੇਟ ਵਰਦਾਨ ਮਿਲਿਐ…’ PM ਮੋਦੀ ਦੀ ਇਸ ਗੱਲ ‘ਤੇ ਸੰਸਦ ‘ਚ ਖਿੜ-ਖਿੜ ਹੱਸ ਪਏ ਸਾਰੇ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 2 ਵਜੇ ਸਿਵਲ ਸਕੱਤਰੇਤ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਬੈਠਕ ਵਿਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਵਿਚ ਖਾਲੀ ਅਹੁਦੇ ਭਰਨ, ਬੋਰਡ ਕਾਰਪੋਰੇਸ਼ਨਸ ਦੇ ਕੰਮਕਾਜ ਦੀ ਸਮੀਖਿਆ ਸਣੇ ਕਈ ਹੋਰ ਏਜੰਡਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: