ਬੀਤੇ ਦਿਨ ਹੋਈ ਪਟਿਆਲਾ ਵਿੱਚ ਹਿੰਸਾ ਦੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ 2 ਹੋਰ ਐੱਸ.ਐੱਚ.ਓਜ਼ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਇਨ੍ਹਾਂ ਵਿੱਚ ਥਾਣਾ ਲਾਹੌਰੀ ਗੇਟ ਦੇ ਐੱਸ.ਐੱਚ.ਓ. SI ਗੁਰਪ੍ਰੀਤ ਸਿੰਘ ਤੇ ਥਾਣਾ ਕੋਤਵਾਲੀ ਵਿਖੇ ਤਾਇਨਾਤ ਐੱਸ.ਐੱਚ.ਓ. ਇੰਸਪੈਕਟਰ ਬਿਕਰਮ ਸਿੰਘ ਦੇ ਨਾਂ ਸ਼ਾਮਲ ਹਨ।
ਇਸ ਤੋਂ ਪਹਿਲਾਂ ਅੱਜ ਆਈ.ਜੀ. ਰਾਕੇਸ਼ ਅਗਰਵਾਲ ਤੇ ਐੱਸ.ਐੱਸ.ਪੀ. ਨਾਨਕ ਸਿੰਘ ਨੂੰ ਹਟਾ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ ਮੁਖਵਿੰਦਰ ਸਿੰਘ ਛੀਨਾ ਨੂੰ IG ਤੇ ਦੀਪਕ ਪਾਰਿਖ ਨੂੰ SSP ਲਾਇਆ ਗਿਆ ਹੈ। ਸਿਟੀ ਐੱਸ.ਪੀ. ਨੂੰ ਹਟਾ ਕੇ ਵਜ਼ੀਰ ਸਿੰਘ ਖਹਿਰਾ ਨੂੰ ਲਾਇਆ ਗਿਆ ਹੈ। ਡੀ.ਐੱਸ.ਪੀ. ਅਸ਼ੋਕ ਕੁਮਾਰ ਨੂੰ ਵੀ ਹਟਾ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪਟਿਆਲਾ ਹਿੰਸਾ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਡੀਜੀਪੀ ਵੀ.ਕੇ. ਭਾਵਰਾ ਦੀ ਅਗਵਾਈ ਵਿੱਚ ਅਫਸਰਾਂ ਨੂੰ ਤਲਬ ਕੀਤਾ ਸੀ। ਉਨ੍ਹਾਂ ਡੀਜੀਪੀ ਵੀਕੇ ਭਾਵਰਾ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਤੇ ਜ਼ਿੰਮੇਵਾਰ ਅਫਸਰਾਂ ‘ਤੇ ਹਾਈ ਲੈਵਲ ਇਨਕੁਆਰੀ ਦੇ ਹੁਕਮ ਦਿੱਤੇ। ਇਸ ਵਿੱਚ ਪੁਲਿਸ ਤੇ ਪ੍ਰਸ਼ਾਸਨ ਦੀ ਲਾਪਰਵਾਹੀ ਦੀ ਜਾਂਚ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜਾਣਕਾਰੀ ਮੁਤਾਬਕ ਇੱਕ ਹਫਤੇ ਤੋਂ ਪਟਿਆਲਾ ਵਿੱਚ ਤਣਾਅ ਦੇ ਹਾਲਾਤ ਸਨ। ਇਸ ਦੇ ਬਾਵਜੂਦ ਪੁਲਿਸ ਨੇ ਇਸ ਨੂੰ ਰੋਕਣ ਲਈ ਪੁਖਤਾ ਇੰਤਜ਼ਾਮ ਨਹੀਂ ਕੀਤੇ। ਇਸ ਬਾਰੇ ਇੰਟੈਲੀਜੈਂਸ ਵਿੰਗ ਨੇ ਪੁਲਿਸ ਨੂੰ ਇਨਪੁਟ ਵੀ ਦਿੱਤੇ ਸਨ, ਪਰ ਪੁਲਿਸ ਅਫਸਰਾਂ ਨੇ ਇਨ੍ਹਾਂ ਨੂੰ ਹਲਕੇ ਵਿੱਚ ਲਿਆ ਤੇ ਹਾਲਾਤ ਕਾਬੂ ਤੋਂ ਬਾਹਰ ਹੋ ਗਏ।