ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ‘ਚ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜਨ ਕਾਰਨ ਪਤੀ-ਪਤਨੀ ਦੀ ਹਾਲਤ ਵਿਗੜ ਗਈ। ਉਨ੍ਹਾਂ ਦੇ ਦੋ ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ, ਜਦਕਿ ਮਾਪਿਆਂ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।
ਜਾਣਕਾਰੀ ਅਨੁਸਾਰ ਹਾਦਸਾ ਰਾਤ 9 ਵਜੇ ਦੇ ਕਰੀਬ ਵਾਪਰਿਆ। ਅਨਮੋਲਕ ਸਿੰਘ (27) ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲਾ ਪੁੱਤਰ ਅਰਮਾਨ ਸਮੇਤ ਰਾਤ ਦਾ ਖਾਣਾ ਖਾਣ ਤੋਂ ਬਾਅਦ ਠੰਢ ਮਹਿਸੂਸ ਹੋਣ ਕਾਰਨ ਆਪਣੇ ਕਮਰੇ ਵਿੱਚ ਅੰਗੀਠੀ ਬਾਲ ਲਈ। ਕੁਝ ਸਮੇਂ ਬਾਅਦ ਅੰਗੀਠੀ ਵਿੱਚੋਂ ਕਮਰੇ ਵਿੱਚ ਪੈਦਾ ਹੋਈ ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਤੱਕ ਪਹੁੰਚ ਗਈ ਅਤੇ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ। ਘਟਨਾ ਦਾ ਜਦੋਂ ਆਸ-ਪਾਸ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਬੰਦ ਕਮਰੇ ‘ਚ ਬੇਹੋਸ਼ ਪਏ ਪਰਿਵਾਰ ਦੇ 3 ਮੈਂਬਰਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਪੰਜਾਬ ਚ ਕਰੋੜਾਂ ਦੇ ਨਵੇਂ ਪ੍ਰੋਜੈਕਟਾਂ ਦਾ ਕੀਤਾ ਐਲਾਨ
SHO ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪੁੱਜੇ। ਘਰ ਵਿੱਚ ਪਤੀ-ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਸੀ। ਬੱਚਾ ਹੋਸ਼ ਵਿਚ ਨਹੀਂ ਸੀ। ਸਾਰਿਆਂ ਨੂੰ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਪਰ ਮੁੱਢਲੇ ਇਲਾਜ ਤੋਂ ਬਾਅਦ ਪਤੀ-ਪਤਨੀ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਸਮੇਂ ਸਿਰ ਇਲਾਜ ਮਿਲਣ ਕਾਰਨ ਪਤੀ-ਪਤਨੀ ਦੀ ਹਾਲਤ ‘ਚ ਸਵੇਰ ਤੱਕ ਸੁਧਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ –