ਅਮਰੀਕਾ ਇਕ ਵਾਰ ਫਿਰ ਤੋਂ ਭਾਰਤੀਆਂ ‘ਤੇ ਵੱਡਾ ਐਕਸ਼ਨ ਲੈ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਜਿਹੜੇ ਭਾਰਤੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿ ਰਹੇ ਹਨ ਉਨ੍ਹਾਂ ਵਿਚੋਂ 200 ਹੋਰ ਭਾਰਤੀਆਂ ਨੂੰ ਅਮਰੀਕਾ ਡਿਪੋਰਟ ਕਰ ਸਕਦਾ ਹੈ।
ਸੂਤਰਾਂ ਮੁਤਾਬਕ 15 ਫਰਵਰੀ ਨੂੰ ਇੱਕ ਹੋਰ ਜਹਾਜ਼ ਅੰਮ੍ਰਿਤਸਰ ਪਹੁੰਚ ਸਕਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 5 ਫਰਵਰੀ ਨੂੰ 104 ਲੋਕਾਂ ਨੂੰ ਲੈ ਕੇ ਜਹਾਜ਼ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਸੀ, ਜਿਨ੍ਹਾਂ ਵਿਚੋਂ 31 ਪੰਜਾਬ ਨਾਲ ਸਬੰਧਤ ਸਨ।
ਵੀਡੀਓ ਲਈ ਕਲਿੱਕ ਕਰੋ -:
