ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰੁੱਪ ਸੀ ਅਤੇ ਗਰੁੱਪ ਡੀ ਸ਼੍ਰੇਣੀ ਦੇ 35,000 ਠੇਕੇ ‘ਤੇ ਰੱਖੇ ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਦਿੱਤੇ ਹਨ। ਸੀ.ਐੱਮ. ਮਾਨ ਨੇ ਇਸ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਦੱਸ ਦਈਏ ਕਿ ਆਪਣੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗਾਰੰਟੀ ਵੀ ਸ਼ਾਮਲ ਸੀ। ਸੀ.ਐੱਮ. ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਆਪਣੀਆਂ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਲਾਜ਼ਮਾਂ ਨੂੰ ਗਰੰਟੀਆਂ ਦਿੱਤੀਆਂ ਸੀ। ਇਨ੍ਹਾਂ ਵਿੱਚ ਇੱਕ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗਰੰਟੀ ਸੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਹੁਕਮ ਦਿੱਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀ.ਐੱਮ. ਨੇ ਪੰਜਾਬ ਵਿੱਚ 25000 ਨੌਕਰੀਆਂ ਕੱਢਣ ਦਾ ਵੀ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚ 10 ਹਜ਼ਾਰ ਪੁਲਸ ਦੀਆਂ ਅਸਾਮੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਸੀ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਸਬੰਧੀ ਇਸ਼ਤਿਹਾਰ ਜਾਰੀ ਹੋ ਜਾਏਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਅੱਜ ਭਗਵੰਤ ਮਾਨ ਸਰਕਾਰ ਦੀ ਪਹਿਲੀ ਵਿਧਾਨ ਸਭਾ ਸੈਸ਼ਨ ਦਾ ਤੀਜਾ ਤੇ ਆਖਰੀ ਦਿਨ ਸੀ। ਵਿੱਤ ਮੰਤਰੀ ਹਰਪਾਲ ਚੀਮਾ ਨੇ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕੀਤਾ। ਇਸ ਵਿੱਚ ਅਪਰੈਲ ਤੋਂ ਜੂਨ ਤੱਕ ਲੇਖਾ-ਜੋਖਾ ਗਰਾਂਟ 37,120 ਕਰੋੜ ਰੁਪਏ ਬਣਦੀ ਹੈ। ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ।