ਡਰੱਗ ਕੰਟਰੋਲਰ ਆਫ ਇੰਡੀਆ ਦੇ ਐਕਸਪਰਟ ਪੈਨਲ ਨੇ ਵੀਰਵਾਰ ਨੂੰ 5 ਤੋਂ 12 ਸਾਲ ਦੇ ਬੱਚਿਆਂ ਲਈ ਕਾਰਬਵੈਕਸ ਵੈਕਸੀਨ ਦੇ ਇਸਤੇਮਾਲ ਨੂੰ ਮਨਜ਼ੂਰੀ ਦਿੱਤੀ ਹੈ। DCGI ਦੀ ਮਨਜ਼ੂਰੀ ਮਿਲਣ ਦੇ ਬਾਅਦ ਵੈਕਸੀਨ ਨੂੰ ਕੇਂਦਰੀ ਸਿਹਤ ਮੰਤਰਾਲੇ ਦੀ ਮਨਜ਼ੂਰੀ ਦਿੱਤੀ ਜਾਵੇਗੀ। ਸੂਤਰਾਂ ਮੁਤਾਬਕ ਕਾਰਬਵੈਕਸ ਦਾ ਟੀਕਾ 5 ਤੋਂ 12 ਸਾਲ ਤੱਕ ਦੇ ਬੱਚਿਆਂ ਨੂੰ ਦਿੱਤਾ ਜਾਵੇਗਾ।
ਹੈਦਰਾਬਾਦ ਸਥਿਤ ਫਰਮ ਬਾਇਓਲਾਜੀਕਲ-E ਨੇ ਇਸ ਵੈਕਸੀਨ ਨੂੰ ਵਿਕਸਿਤ ਕੀਤਾ ਹੈ ਤੇ ਕਾਰਬਵੈਕਸ ਵੈਕਸੀਨ ਕੋਵਿਡ-19 ਖਿਲਾਫ ਭਾਰਤ ਦਾ ਪਹਿਲਾ ਸਵਦੇਸ਼ੀ ਰੂਪ ਨਾਲ ਵਿਕਸਿਤ RBD ਪ੍ਰੋਟੀਨ ਸਬ-ਯੂਨਿਟ ਵੈਕਸੀਨ ਹੈ।
ਗੌਰਤਲਬ ਹੈ ਕਿ ਸਰਕਾਰ ਨੇ 16 ਮਾਰਚ 2022 ਤੋਂ 12 ਤੋਂ 14 ਸਾਲ ਦੇ ਬੱਚਿਆਂ ਨੂੰ ਕਾਰਬਵੈਕਸ ਵੈਕਸੀਨ ਲਗਾਉਣ ਦੀ ਮਨਜ਼ੂਰੀ ਦੇ ਦਿੱਤੀ ਸੀ। ਉਦੋਂ ਤੋਂ ਦੇਸ਼ ਵਿਚ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ। ਬੀਤੇ ਕੁਝ ਦਿਨਾਂ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਵੈਕਸੀਨੇਸ਼ਨ ਮੁਹਿੰਮ ਨੂੰ ਇਕ ਵਾਰ ਫਿਰ ਤੋਂ ਤੇਜ਼ ਕਰਨ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਬੀਤੇ ਦਿਨੀਂ ਦੇਸ਼ ਵਿਚ ਕੋਰੋਨਾ ਦੇ 2380 ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਦੇਸ਼ ‘ਚ ਹੁਣ ਤੱਕ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,30,49,974 ਹੋ ਗਈ ਹੈ। ਐਕਟਿਵ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 13,433 ਹੋ ਗਈ। ਪਿਛਲੇ 24 ਘੰਟਿਆਂ ਵਿਚ 1093 ਮਰੀਜ਼ਾਂ ਦਾ ਵਾਧਾ ਦਰਜ ਕੀਤਾ ਗਿਆ। ਨਾਲ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਾਸ਼ਟਰੀ ਦਰ 98.76 ਫੀਸਦੀ ਹੈ।