ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਤੇ ਸਹਿਕਾਰੀ ਅੰਦੋਲਨ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ‘ਤੇ ਪੰਜਾਬ ਸਰਕਾਰ ਨੇ ਮਿਲਕਫੈੱਡ ਦੇ ਵਿਸਤਾਰ ਦੀ ਯੋਜਨਾ ਤਿਆਰ ਕੀਤੀ ਹੈ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਵੇਰਕਾ ਉਤਪਾਦਾਂ ਦਾ ਦਾਇਰਾ ਵਧਾਉਣ ਲਈ ਸੂਬੇ ਵਿਚ 625 ਨਵੇਂ ਦੁੱਧ ਦੇ ਬੂਥ ਖੋਲ੍ਹਣ ਤੇ ਐੱਨਸੀਆਰ ਵਿਚ ਸਥਾਈ ਦਫਤਰ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਗਈ।
ਮੁੱਖ ਸਕੱਤਰ ਜੰਜੂਆ ਨੇ ਕਿਹਾ ਕਿ ਮਿਲਕਫੈਡ ਵਰਗੀਆਂ ਸਹਿਕਾਰੀ ਸੰਸਥਾਵਾਂ ਕਿਸਾਨਾਂ ਨਾਲ ਸਿੱਧੇ ਜੁੜੀਆਂ ਹੋਈਆਂ ਹਨ, ਜੋ ਕਿਸਾਨਾਂ ਤੋਂ ਚੰਗੀ ਕੀਮਤ ‘ਤੇ ਦੁੱਧ ਖਰੀਦ ਕੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਦਾ ਨਿਰਮਾਣ ਕਰਕੇ ਗਾਹਕਾਂ ਨੂੰ ਸਹੀ ਕੀਮਤ ‘ਤੇ ਵੇਚਦੀਆਂ ਹਨ।
ਇਹ ਵੀ ਪੜ੍ਹੋ : ਸ਼ਰਧਾ ਕਤਲਕਾਂਡ ਦਾ ਹਾਲੀਵੁੱਡ ਕਨੈਕਸ਼ਨ! ਮਹੀਨਿਆਂ ਤੱਕ ਪੁਲਿਸ ਨੂੰ ਚਮਕਾ ਦੇਣ ਦਾ ਖੁੱਲ੍ਹਿਆ ਰਾਜ
ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਕੁੱਲ 1000 ਨਵੇਂ ਬੂਥ ਖੋਲ੍ਹਣ ਦੀ ਯੋਜਨਾ ਹੈ, ਜਿਨ੍ਹਾਂ ਵਿੱਚੋਂ ਅੱਜ ਪਹਿਲੇ ਪੜਾਅ ਵਿੱਚ 625 ਬੂਥਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਥਾਵਾਂ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਧੀਨ ਆਉਂਦੀਆਂ ਹਨ, ਜਿਨ੍ਹਾਂ ਲਈ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਬੂਥ ਅਲਾਟ ਕਰਨ ਲਈ ਕਿਹਾ ਗਿਆ ਹੈ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਹੀ ਲੋਕਾਂ ਨੂੰ ਵੇਰਕਾ ਦੇ ਉਤਪਾਦ ਘਰ-ਘਰ ਪਹੁੰਚਾਉਣਗੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਉਨ੍ਹਾਂ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਜਿਹੇ ਸਥਾਨਾਂ ਦੀ ਸ਼ਨਾਖਤ ਕਰਨ ਜਿੱਥੇ ਭੀੜ ਜ਼ਿਆਦਾ ਹੈ ਅਤੇ ਦੂਜੇ ਪੜਾਅ ਵਿੱਚ ਬੂਥ ਖੋਲ੍ਹਣ ਦੀ ਮੰਗ ਵੀ ਜ਼ਿਆਦਾ ਹੈ। ਇਸ ਤੋਂ ਇਲਾਵਾ ਵੇਰਕਾ ਦੇ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ਜ਼ੋਰਦਾਰ ਢੰਗ ਨਾਲ ਕਰਨ ਲਈ ਵੀ ਕਿਹਾ ਗਿਆ।