ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਵਿਚ ਹੋਈ 8.49 ਲੁੱਟ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਮਾਸਟਰਮਾਈਂਡ ਮਨਦੀਪ ਕੌਰ ਉਰਫ ਮੋਨਾ ਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਉਤਰਾਖੰਡ ਤੋਂ ਹੋਈ ਹੈ।
ਡੀਜੀਪੀ ਪੰਜਾਬ ਨੇ ਮੋਨਾ ਦੇ ਉਸ ਦੇ ਪਤੀ ਦੀ ਗ੍ਰਿਫਤਾਰੀ ‘ਤੇ ਲੁਧਿਆਣਾ ਪੁਲਿਸ ਲਈ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਕਰੋੜਾਂ ਦੇ ਲੁੱਟ ਮਾਮਲੇ ਵਿਚ ਮਨਦੀਪ ਕੌਰ ਉਰਫ ਮੋਨਾ ਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਉੁਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਨੇ 100 ਘੰਟਿਆਂ ਤੋਂ ਘੱਟ ਸਮੇਂ ਵਿਚ ਪੂਰੇ ਕੇਸ ਨੂੰ ਹੱਲ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਮੋਨਾ ਨੂੰ ਓਪਨ ਚੈਲੰਜ ਦਿੱਤਾ ਸੀ। ਲੁਧਿਆਣਾ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਲਿਖਇਆ ਸੀ ਕਿ ਮਨਦੀਪ ਕੌਰ ਉਰਫ ਮੋਨਾ ਤੇ ਜਸਵਿੰਦਰ ਸਿੰਘ ਤੁਸੀਂ ਜਿੰਨਾ ਤੇਜ਼ ਭੱਜ ਸਕਦੇ ਹੋ ਭੱਜ ਲਓ ਪਰ ਤੁਸੀਂ ਬਚ ਨਹੀਂ ਸਕਦੇ। ਤੁਸੀਂ ਜਲਦ ਪਿੰਜਰੇ ਵਿਚ ਪਾ ਦਿੱਤੇ ਜਾਓਗੇ।
ਇਹ ਵੀ ਪੜ੍ਹੋ : BSNL ਦੇ 21 ਅਧਿਕਾਰੀ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਫਸੇ, CBI ਨੇ FIR ਕੀਤੀ ਦਰਜ
ਦੱਸ ਦੇਈਏ ਕਿ ਮਨਦੀਪ ਕੌਰ ਮੋਨਾ ਨੇ ਕੰਪਨੀ ਦੇ ਮੁਲਾਜ਼ਮ ਮਨਜਿੰਦਰ ਮਨੀ ਨਾਲ ਮਿਲ ਕੇ ਪੂਰੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਜਿਸ ਵਿਚ ਮਨਦੀਪ ਦਾ ਪਤੀ ਜਸਵਿੰਦਰ ਸਿੰਘ ਤੇ ਭਰਾ ਵੀ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -: