ਮੁੱਖ ਮੰਤਰੀ ਚੰਨੀ ਦੇ ਘਰ ਅੱਗੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ਇੱਟਾਂ ਤੇ ਰੋੜੇ ਚੱਲੇ। ਇਸ ਝੜੱਪ ਵਿਚ ਡੀ ਐਸ ਪੀ ਸਣੇ ਅੱਧੀ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ ਹਨ।
ਮੰਗਲਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਮੀਨ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਮੋਰਿੰਡਾ ਵਿਚ ਰੋਸ ਪ੍ਰਦਰਸ਼ਨ ਕੱਢਿਆ ਤੇ ਬਾਅਦ ਵਿਚ CM ਚੰਨੀ ਵੱਲ ਜਾਂਦੀ ਮੁੱਖ ਸੜਕ ਢੋਲਮਾਜਰਾ ਟੀ-ਪੁਆਇੰਟ ‘ਤੇ ਜਾਮ ਲਗਾ ਕੇ ਬੈਠ ਗਏ। ਉਨ੍ਹਾਂ ਨੇ ਸੀ. ਐੱਮ. ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਪਥਰਾਅ ਸ਼ੁਰੂ ਹੋ ਗਿਆ। ਇੱਟ-ਪੱਥਰ ਚੱਲੇ ਤੇ ਪੁਲਿਸ ਨੂੰ ਮਜਬੂਰੀ ਵਿਚ ਲਾਠੀਚਾਰਜ ਕਰਨਾ ਪਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਲਈ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਕੋਈ ਵੀ ਸੁਣਵਾਈ ਨਹੀਂ। ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਉਹ ਆਪਣੇ ਹਿੱਸੇ ਦੀ ਜ਼ਮੀਨ ਲੈਣ ਲਈ ਸੰਘਰਸ਼ ਕਰ ਰਹੇ ਹਨ। ਚੰਨੀ ਦੇ ਮੁੱਖ ਮੰਤਰੀ ਬਣਨ ‘ਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਗਰੀਬਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ।
ਉਨ੍ਹਾਂ ਮੰਗ ਕੀਤੀ ਕਿ ਪੰਚਾਇਤੀ ਜ਼ਮੀਨ ਵਿਚੋਂ ਤੀਜਾ ਹਿੱਸਾ ਗਰੀਬ ਪਰਿਵਾਰਾਂ ਲਈ ਪੱਕੇ ਤੌਰ ‘ਤੇ ਲੈਣ ‘ਤੇ ਸੁਸਾਇਟੀ ਦੀਆਂ ਜ਼ਮੀਨਾਂ ਨੂੰ ਬਿਨਾਂ ਸ਼ਰਤ ਮਾਲਕੀ ਹੱਕ ਲੈਣ, ਸੀਲਿੰਗ ਐਕਟ ਦੇ ਉਪਰ ਦੀਆਂ ਜ਼ਮੀਨਾਂ ਨੂੰ ਬੇਜ਼ਮੀਨੇ ਲੋਕਾਂ ‘ਚ ਵੰਡਣ ਤੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਪਲਾਟ ਦਿਵਾਉਣ ਮਾਈਕ੍ਰੋ ਫਾਈਨਾਂਸ ਕੰਪਨੀ ਸਮੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ ਕਰਕੇ ਸਹਿਕਾਰੀ ਸਭਾ ‘ਚ ਮੈਂਬਰ ਬਣਾ ਕੇ ਸਰਕਾਰੀ ਕਰਜ਼ਿਆਂ ਦਾ ਪ੍ਰਬੰਧ ਕਰਵਾਏ।
ਦੇਖੋ ਵੀਡੀਓ : Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala