ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਹੈ। ਇਸੇ ਸਿਲਸਿਲੇ ਵਿੱਚ ਅੱਜ ਪੰਜਾਬ ਸਰਕਾਰ ਨੇ ਦੋ ਹੋਰ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਦੇ ਕੇ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੰਮ੍ਰਿਤਸਰ ਉੱਤਰੀ ਅਤੇ ਮਜੀਠਾ ਵਿੱਚ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ, ਜਿਸ ਵਿੱਚ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਅਤੇ ਤਲਬੀਰ ਸਿੰਘ ਗਿੱਲ ਨੂੰ ਮਜੀਠਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਕਤ ਕਦਮ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : ‘ਫਿਲਮ ਰਿਲੀਜ਼ ਨਹੀਂ ਹੋਣ ਦੇਣੀ, ਪਾਕਿ ਟੀਮ ਖੇਡਣ ਆਊ ਠੀਕ ਏ…’, ਦਿਲਜੀਤ ਦੋਸਾਂਝ ਦੇ ਹੱਕ ‘ਚ ਬੋਲੇ CM ਮਾਨ
ਵੀਡੀਓ ਲਈ ਕਲਿੱਕ ਕਰੋ -:
























