ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ‘ਮਨ ਕੀ ਬਾਤ’ ਵਿਚ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। PM ਮੋਦੀ ਨੇ ਐਲਾਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ।
PM ਮੋਦੀ ਦੇ ਐਲਾਨ ਤੋਂ ਬਾਅਦ ਭਗਵੰਤ ਮਾਨ ਦੀ ਸਰਕਾਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਿਹਨਤ ਰੰਗ ਲਿਆਈ ਹੈ। ਪੰਜਾਬ ਸਰਕਾਰ ਪਿਛਲੇ ਕਾਫੀ ਲੰਬੇ ਸਮੇਂ ਤੋਂ ਇਸ ਦੀ ਮੰਗ ਕਰ ਰਹੀ ਸੀ। ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਹਰਿਆਣਾ ਨਾਲ ਗੱਲਬਾਤ ਕਰਕੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੀ ਮੰਗ ਚੁੱਕੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਇਸ ਗੱਲ ‘ਤੇ ਸਹਿਮਤੀ ਨਹੀਂ ਬਣਾ ਸਕੀ ਸੀ। ਅੱਜ ਪ੍ਰਧਾਨ ਮੰਤਰੀ ਮੋਦੀ ਨੇ ਫੈਸਲੇ ‘ਤੇ ਮੋਹਰ ਲਗਾ ਦਿੱਤੀ ਹੈ। ਆਮ ਆਦਮੀ ਪਾਰਟੀ ਨੇ PM ਮੋਦੀ ਵੱਲੋਂ ਮੰਗ ਮੰਨਣ ਲਈ ਧੰਨਵਾਦ ਕੀਤਾ ।