ਜਲੰਧਰ ਵਿਚ ਜੀਐੱਸਟੀ ਵਿਭਾਗ ਨੇ ਛਾਪੇਮਾਰੀ ਕਰਕੇ ਫਰਜ਼ੀ ਫਰਮਾਂ ਬਣਾ ਕੇ ਟੈਕਸ ਚੋਰੀ ਦੇ ਮਾਮਲੇ ਵਿਚ 4 ਵਪਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਵਪਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਨ੍ਹਾਂ ਵਿਚ ਪੰਕਜ ਕੁਮਾਰ ਉਰਫ ਕੰਜ ਆਨੰਦ, ਰਵਿੰਦਰ ਸਿੰਘ, ਗੁਰਵਿੰਦਰ ਸਿੰਘ ਤੇ ਅੰਮ੍ਰਿਤਪਾਲ ਸਿੰਘ ਸ਼ਾਮਲ ਹਨ।
ਚਾਰਾਂ ਨੇ ਫਰਜ਼ੀ ਫਰਮਾਂ ਬਣਾ ਕੇ ਸਰਕਾਰ ਦੇ ਖਜ਼ਾਨੇ ਨੂੰ ਟੈਕਸ ਵਜੋਂ 48 ਕਰੋੜ ਦਾ ਚੂਨਾ ਲਗਾਇਆ ਹੈ। ਚਾਰਾਂ ਨੂੰ ਇਨ੍ਹਾਂ ਦੇ ਜਲੰਧਰ ਵਿਚ ਘਰ ਤੋਂ ਫੜਿਆ ਗਿਆ ਹੈ। ਜੀਐੱਸਟੀ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਸਾਬਕਾ ਕਾਂਗਰਸੀ MLA ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਤਲਬ, ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ
ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਸ ਉਪਰੰਤ ਇਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਵਿਅਕਤੀ ਸਿਰਫ ਲੋਹੇ ਅਤੇ ਪਲਾਸਟਿਕ ਦੇ ਸਕਰੈਪ ਦਾ ਵਪਾਰ ਦਿਖਾ ਰਹੇ ਸਨ ਅਤੇ ਇਸ ਦੇ ਬਦਲੇ ਉਹ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ, ਵੈਨਾਂ, ਟਰੈਕਟਰਾਂ ਅਤੇ ਬਿਨਾਂ ਰਿਕਾਰਡ ਵਾਲੇ ਫਰਜ਼ੀ ਵਾਹਨਾਂ ਲਈ ਜਾਅਲੀ ਇਨਵਾਇਸ ਅਤੇ ਜਾਅਲੀ ਈ-ਵੇਅ ਬਿੱਲ ਤਿਆਰ ਕਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: