ਅੰਮ੍ਰਿਤਸਰ ਵਿੱਚ ਪੁਲਿਸ ਦੀਆਂ ਅੱਖਾਂ ਦੇ ਸਾਹਮਣੇ ਧਰਨੇ ‘ਤੇ ਬੈਠੇ ਨੇਤਾ ਸੁਧੀਰ ਸੂਰੀ ਦੇ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ, ਜਿਸ ਮਗਰੋਂ ਸ਼ਿਵ ਸੈਨਾ ਭੜਕ ਉਠੀ ਹੈ। ਸ਼ਿਵ ਸੈਨਾ ਨੇ 5 ਨਵੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਥੇ ਹੀ ਆਗੂ ਦੀ ਮੌਤ ਮਗਰੋਂ ਅੰਮ੍ਰਿਤਸਰ ਵਿੱਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ, ਉਥੇ ਹੀ ਲੁਧਿਆਣਾ ਵਿੱਚ ਵੀ ਚੱਕਾ ਜਾਮ ਕਰ ਦਿੱਤਾ ਗਿਆ ਹੈ।
ਪੁਲਿਸ ਨੇ ਸੰਦੀਪ ਸਿੰਘ ਨਾਂ ਦੇ ਇਸ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਸਾਹਮਣੇ ਇਹ ਕਤਲ ਹੋਇਆ, ਇਸ ਕਰਕੇ ਪ੍ਰਸ਼ਾਸਨ ਤੇ ਅਧਿਕਾਰੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਇਸ ਮਾਮਲੇ ਵਿੱਚ ਹੋਰ ਵੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ। ਦੱਸ ਦੇਈਏ ਕਿ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਦਾ ਬਹੁਤ ਬੋਲਬਾਲਾ ਹੈ। ਪਾਰਟੀ ਵਿੱਚ ਆਪਣੇ ਲੀਡਰ ਦੀ ਮੌਤ ਮਗਰੋਂ ਗੁੱਸਾ ਫੈਲਿਆ ਹੋਇਆ ਹੈ। ਇਸ ਨਾਲ ਪੰਜਾਬ ਦੇ ਹਾਲਾਤ ਵੀ ਵਿਗੜਨ ਦਾ ਡਰ ਹੈ।
ਦੱਸ ਦੇਈਏ ਕਿ ਸੁਧੀਰ ਸੂਰੀ ਆਪਣੇ ਸੁਰੱਖਿਆ ਕਰਮਚਾਰੀਆਂ ਨਾਲ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਦੇਵੀ-ਦੇਵਤਿਆਂ ਦੀਆਂ ਟੁੱਟੀਆਂ ਮੂਰਤੀਆਂ ਨੂੰ ਕੁਝ ਲੋਕਾਂ ਨੇ ਮੰਦਰ ਦੇ ਬਾਹਰ ਸੁੱਟ ਦਿੱਤਾ ਸੀ। ਇਸ ਬਾਰੇ ਜਦੋਂ ਸੂਰੀ ਨੂੰ ਪਤਾ ਲੱਗਾ ਤਾਂ ਉਹ ਮੰਦਰ ਦੇ ਬਾਹਰ ਪਹੁੰਚ ਗਏ।
ਸੂਰੀ ਨੇ ਉਥੇ ਮੂਰਤੀਆਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰਵਾਉਣ ਲਈ ਧਰਨਾ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੌਜਵਾਨ ਧਰਨੇ ‘ਚ ਹੀ ਬੈਠਾ ਸੀ, ਜਿਸ ਨੇ ਮੌਕਾ ਮਿਲਦੇ ਹੀ ਸੂਰੀ ‘ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਪਟਿਆਲਾ ਜੇਲ੍ਹ ‘ਚ ਕੈਦੀਆਂ ਦੀ ਗੈਂਗਵਾਰ, ਚੱਲੇ ਸਰੀਏ, ਪਾਈਪਾਂ, ਚੱਮਚੇ, ਨਿੱਕੀ ਜਿਹੀ ਗੱਲ ਕਰਕੇ ਪਾਟੇ ਸਿਰ
ਸੁਧੀਰ ਸੂਰੀ ਨੂੰ ਪਿਛਲੇ ਕਈ ਸਾਲਾਂ ਤੋਂ ਖਾਲਿਸਤਾਨੀ ਅੱਤਵਾਦੀਆਂ ਅਤੇ ਉਨ੍ਹਾਂ ਦੇ ਗੁੰਡਿਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਪੁਲਿਸ ਦੇ ਇੱਕ ਦਰਜਨ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੀ ਸੁਰੱਖਿਆ ਹੇਠ ਤਾਇਨਾਤ ਕੀਤੇ ਹੋਏ ਹਨ। ਹੁਣ ਪਿਛਲੇ ਕੁਝ ਦਿਨਾਂ ਤੋਂ ਹਿੰਦੂ ਨੇਤਾ ਸੁਧੀਰ ਸੂਰੀ ਨੂੰ ਫਿਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।
ਵੀਡੀਓ ਲਈ ਕਲਿੱਕ ਕਰੋ -: