ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਪੰਜਾਬ ਵਿੱਚ ਗੈਂਗਸਟਰਵਾਦ ਦੇ ਖਾਤਮੇ ਲਈ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਗਠਨ ਦਾ ਐਲਾਨ ਕੀਤਾ ਗਿਆ ਸੀ।ਇਸ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ।
ਆਈ.ਪੀ.ਐੱਸ. ਅਧਿਕਾਰੀ ਪ੍ਰਮੋਦ ਬਾਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਵਜੋਂ ਨਿਯੁਕਤ ਕੀਤੇ ਗਏ ਹਨ। ਲੁਧਿਆਣਾ ਦੇ ਮੌਜੂਦਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ AGTF ਦੇ ਡੀ.ਆਈ.ਜੀ. ਤੇ ਓਕੂ ਦੇ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਨੂੰ AGTF ਦਾ ਆਈ.ਜੀ. ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਸ਼ਰੇਆਮ ਸਾਹਮਣੇ ਆ ਰਹੀਆਂ ਵੱਡੀਆਂ ਅਪਰਾਧਕ ਵਾਰਦਾਤਾਂ ਨੂੰ ਲੈ ਕੇ ਸੀ.ਐੱਮ. ਮਾਨ ਨੇ ਅੱਜ ਪੰਜਾਬ ਦੇ ਸਾਰੇ ਕਮਿਸ਼ਰਾਂ ਤੇ ਐੱਸ.ਐੱਸ.ਪੀਜ਼. ਨੂੰ ਚਿੱਠੀ ਲਿਖ ਕੇ ਕਾਨੂੰਨ ਵਿਵਸਥਾ ਯਕੀਨੀ ਬਣਾਉਣ ਲਈ ਕਿਹਾ।
ਆਪਣੇ ਨਿਰਦੇਸ਼ਾਂ ਵਿੱਚ ਉਨ੍ਹਾਂ ਕਿਹਾ ਕਿ ਗੈਂਗਸਟਰ ਕਲਚਰ ਨੂੰ ਸੂਬੇ ਵਿੱਚ ਖਤਮ ਕਰਨ ਲਈ ਇੱਕ ਅਹਿਮ ਫੈਸਲੇ ਵਜੋਂ ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ ਪਰ ਇਸ ਨਾਲ ਪੁਲਿਸ ਕਮਿਸ਼ਨਰਾਂ ਜਾਂ ਐੱਸ.ਐੱਸ.ਪੀਜ਼ ਦੀ ਜ਼ਿੰਮੇਵਾਰੀ ਘੱਟ ਨਹੀਂ ਹੋਵੇਗੀ। ਸੀਪੀਜ਼ ਤੇ ਐੱਸ.ਐੱਸ.ਪੀਜ਼ ਆਪਣੀਆਂ ਹੱਦਾਂ ਵਿੱਚ ਅਪਰਾਧ ‘ਤੇ ਕਾਬੂ ਪਾਉਣ ਅਤੇ ਕਾਨੂੰਨ ਵਿਵਸਥਾ ਬਣਾਉਣ ਲਈ ਪੂਰੇ ਜ਼ਿੰਮੇਵਾਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਸੀ.ਐੱਮ. ਮਾਨ ਨੇ ਕਿਹਾ ਕਿ ਏ.ਜੀ.ਟੀ.ਐੱਫ. ਖੁਫੀਆ-ਅਧਾਰਿਤ ਆਪ੍ਰੇਸ਼ਨਾਂ ‘ਤੇ ਧਿਆਨ ਕੇਂਦ੍ਰਿਤ ਕਰੇਗਾ ਅਤੇ ਇੱਕ ਤਾਲਮੇਲ ਵਾਲੀ ਭੂਮਿਕਾ ਨਿਭਾਏਗਾ, ਮੈਂ ਉਮੀਦ ਕਰਦਾ ਹਾਂ ਕਿ ਕਮਿਸ਼ਨਰ ਅਤੇ ਐੱਸ.ਐੱਸ.ਪੀਜ਼ ਆਪਣੇ ਅਧੀਨ ਪੁਲਿਸ ਅਧਿਕਾਰੀਆਂ ਨੂੰ ਸੰਖੇਪ ਜਾਣਕਾਰੀ ਦੇ ਕੇ ਅਪਰਾਧ ਡਾਟਾ ਦਾ ਵਿਸ਼ਲੇਸ਼ਣ ਕਰਨ, ਭਗੌੜੇ ਗੈਂਗਸਟਰਾਂ ਦੀ ਪਛਾਣ ਕਰਕੇ ਅਤੇ ਗੈਂਗਸਟਰ ਵਿਰੋਧੀ ਕਾਰਵਾਈਆਂ ਚਲਾ ਕੇ ਗੈਂਗਸਟਰਾਂ ਖਿਲਾਫ ਆਪ੍ਰੇਸ਼ਨ ਚਲਾਉਣ।