ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ 36 ਦਿਨਾਂ ਤੋਂ ਭਗੌੜਾ ਸੀ, ਜਿਸ ਦੀ ਭਾਲ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੀ, ਉਹ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਹੈ।
ਪੰਜਾਬ ਪੁਲਿਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਮੋਗਾ ਵਿਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਤੇ ਏਕਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਗਲਤ ਖਬਰ ਸ਼ੇਅਰ ਨਾ ਕੀਤੀ ਜਾਵੇ।
ਮੋਗਾ ਦੇ ਰੋਡੇ ਪਿੰਡ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਸਰੰਡਰ ਕੀਤਾ ਹੈ। ਅਜੇ ਪੰਜਾਬ ਪੁਲਿਸ ਵੱਲੋਂ ਵਧੇਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਬੱਸ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ। ਇਹ ਵੀ ਖਬਰ ਹੈ ਕਿ ਹੁਣ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਫਲਾਈਟ ਜ਼ਰੀਏ ਅਸਮ ਦੀ ਡਿਬਰੂਗੜ੍ਹ ਜੇਲ੍ਹ ਲਿਆਂਦਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: