ਸੁਧੀਰ ਸੂਰੀ ਕਤਲਕਾਂਡ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਅਮ੍ਰਿਤਪਾਲ ਸਿੰਘ ਨੂੰ ਨਜ਼ਰ ਬੰਦ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਸਿੰਘਾਂਵਾਲਾ ‘ਚ ਉਸ ਵੇਲੇ ਨਜ਼ਰਬੰਦ ਕੀਤਾ ਗਿਆ, ਜਦੋਂ ਉਨ੍ਹਾਂ ਦੀ ਜਲੰਧਰ ਸਮਾਗਮ ‘ਚ ਜਾਣ ਦੀ ਤਿਆਰੀ ਸੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਉਥੇ ਮੌਜੂਦ ਹਨ। ਅੰਮ੍ਰਿਤਪਾਲ ਸਿੰਘ ਸਿੰਘਾਂਵਾਲਾ ਦੇ ਗੁਰੂਘਰ ‘ਚ ਮੌਜੂਦ ਹਨ।
ਇਹ ਦਾਅਵਾ ਜਥੇਬੰਦੀ ਵਾਰਿਸ ਪੰਜਾਬ ਦੇ ਮੈਂਬਰ ਸੁਖਰਾਜ ਸਿੰਘ ਨੇ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਬੇਕਸੂਰ ਹਨ ਅਤੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਜਲੰਧਰ ਲਈ ਰਵਾਨਾ ਹੋਣਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਸਮਰਥਕਾਂ ਸਣੇ ਹਿਰਾਸਤ ਵਿਚ ਲੈ ਲਿਆ।
ਦੱਸ ਦੇਈਏ ਕਿ ਇਸ ਕਤਲਕਾਂਡ ਮਗਰੋਂ ਅੰਮ੍ਰਿਤਸਰ ਰੇਲਵੇ ਟ੍ਰੈਕ ‘ਤੇ ਧਰਨਾ ਦੇ ਰਹੇ ਸ਼ਿਵ ਸੈਨਾ ਵਰਕਰਾਂ ਨੂੰ ਪੁਲਿਸ ਨੇ ਹਟਾ ਦਿੱਤਾ ਹੈ। ਉਨ੍ਹਾਂ ਰੇਲਵੇ ਟ੍ਰੈਕ ’ਤੇ ਧਰਨਾ ਦੇ ਕੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਸੁਧੀਰ ਸੂਰੀ ਨੂੰ ਸ਼ਹੀਦ ਐਲਾਨਿਆ ਜਾਵੇ, ਇਸ ਕਤਲ ਕੇਸ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਅੰਮ੍ਰਿਤਪਾਲ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਜਾਵੇ। ਭਾਰੀ ਪੁਲਿਸ ਬਲ ਰੇਲਵੇ ਪਟੜੀਆਂ ਅਤੇ ਸ਼ਹਿਰ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ‘ਭਾਰਤੀਆਂ ‘ਚ ਬਹੁਤ ਟੇਲੈਂਟ, ਖੂਬ ਤਰੱਕੀ ਕਰੇਗਾ ਦੇਸ਼’, ਪੁਤਿਨ ਨੇ ਖੂਬ ਕੀਤੀ ਇੰਡੀਅਨਸ ਦੀ ਤਾਰੀਫ਼
ਦੂਜੇ ਪਾਸੇ ਲੁਧਿਆਣਾ ਵਿੱਚ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸ਼ਹਿਰ ਅਤੇ ਆਲੇ-ਦੁਆਲੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਰੁਝੇਵਿਆਂ ਭਰੇ ਬਾਜ਼ਾਰਾਂ ਵਿੱਚ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: