ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਾਰਵਾਈ ਜ਼ਿਲ੍ਹੇ ਵਿੱਚ ਵਧਦੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਕੀਤੀ ਹੈ।
ਸਰਕਾਰੀ ਸੂਤਰਾਂ ਮੁਤਾਬਕ ਕਈ ਮਹੱਤਵਪੂਰਨ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਨਾ ਹੋਣ ਅਤੇ ਸੰਗਠਿਤ ਅਪਰਾਧਾਂ ਨੂੰ ਰੋਕਣ ਵਿੱਚ ਢਿੱਲ-ਮੱਠ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਰਕਾਰ ਨੇ ਇਹ ਸਖ਼ਤ ਕਾਰਵਾਈ ਕੀਤੀ।

ਆਈਪੀਐਸ ਮਨਿੰਦਰ ਸਿੰਘ 2019 ਬੈਚ ਦੇ ਅਧਿਕਾਰੀ ਹਨ। ਐਸਐਸਪੀ ਅੰਮ੍ਰਿਤਸਰ ਦਿਹਾਤੀ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਉਹ ਅੰਮ੍ਰਿਤਸਰ ਸ਼ਹਿਰ ਪੁਲਿਸ ਕਮਿਸ਼ਨਰੇਟ ਵਿੱਚ ਸਹਾਇਕ ਕਮਿਸ਼ਨਰ ਆਫ਼ ਪੁਲਿਸ ਵਜੋਂ ਤਾਇਨਾਤ ਸਨ।
ਇਹ ਵੀ ਪੜ੍ਹੋ : ਬਿਨਾਂ Fastag ਵਾਲੇ ਵਾਹਨਾਂ ਨੂੰ ਹੁਣ ਨਹੀਂ ਭਰਨਾ ਪਊ ਡਬਲ Toll! ਨਿਯਮਾਂ ‘ਚ ਮਿਲੀ ਵੱਡੀ ਰਾਹਤ
ਇਸ ਤੋਂ ਪਹਿਲਾਂ ਉਹ ਤਰਨਤਾਰਨ ਜ਼ਿਲ੍ਹੇ ਵਿੱਚ ਪੁਲਿਸ ਸੁਪਰਡੈਂਟ (ਐਸਪੀ) ਵਜੋਂ ਵੀ ਸੇਵਾ ਨਿਭਾਉਂਦੇ ਰਹੇ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਦਾ ਸਹਾਇਕ ਕਮਿਸ਼ਨਰ ਆਫ਼ ਪੁਲਿਸ (ਏਡੀਸੀ) ਨਿਯੁਕਤ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























