ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਆਪਣੇ ਸਾਹ ਛੱਡ ਦਿੱਤੇ ਹਨ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਬਜ਼ੁਰਗ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ : ਕੇਂਦਰ ਦਾ ਕਿਸਾਨਾਂ ਨੂੰ 3 ਫਸਲਾਂ ‘ਤੇ MSP ਦੇਣ ਦਾ ਪ੍ਰਸਤਾਵ, ਕਿਸਾਨਾਂ ਨੇ ਮੰਗਿਆ ਸਮਾਂ, ਕਿਹਾ- ‘ਸਹਿਮਤੀ ਨਾ ਬਣੀ ਤਾਂ 21 ਨੂੰ ਕਰਾਂਗੇ ਦਿੱਲੀ ਕੂਚ’
ਜਾਣਕਾਰੀ ਅਨੁਸਾਰ ਮਨਜੀਤ ਸਿੰਘ 12 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਆਇਆ ਸੀ। ਇਸ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। 70 ਸਾਲਾ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਾਲ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾ ਵੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ ਹੋਈ ਸੀ।